ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਬੀ.ਐਡ ਦੂਜੇ ਸਮੈਸਟਰ ਦੇ ਐਲਾਨੇ ਨਤੀਜੇ ਵਿੱਚ ਐਸ.ਡੀ ਕਾਲਜ ਆਫ ਐਜੂਕੇਸ਼ਨ ਬਰਨਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਮਿਸ ਮੁਸਕਾਨ ਨੇ 88.4% ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਮਿਸ ਕਾਜਲ ਰਾਣੀ 87.8% ਅੰਕਾਂ ਨਾਲ ਦੂਜੇ ਸਥਾਨ ’ਤੇ ਰਹੀ।ਮਿਸ ਜਸ਼ਨਪ੍ਰੀਤ ਕੌਰ ਨੇ 86.8% ਅੰਕਾਂ ਨਾਲ ਤੀਜ਼ਾ ਤੇ ਮਿਸ ਰਿੰਕਲ ਨੇ 86% ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ।100% ਨਤੀਜੇ ਅਤੇ ਜਿਆਦਾਤਰ ਵਿਦਿਆਰਥੀਆਂ ਦੇ ਪਹਿਲੀ ਡਵੀਜ਼ਨ ਵਿੱਚ ਪਾਸ ਹੋਣ ਨਾਲ, ਟ੍ਰੇਨੀ ਅਧਿਆਪਕਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …