ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਜਿਲ੍ਹੇ ਵਿੱਚ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀਆਂ ਗਤੀਵਿਧੀਆਂ ‘ਤੇ ਨੱਥ ਪਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਤਹਿਸੀਲਦਾਰ ਜਗਸੀਰ ਸਿੰਘ ਦੀ ਟੀਮ ਨੇ ਅੰਮ੍ਰਿਤਸਰ ਦੇ ਚਾਟੀਵਿੰਡ ਇਲਾਕੇ ਵਿੱਚ ਚਲਦੇ ਦੋ ਗੈਰਕਾਨੂੰਨੀ ਸਿਨੇਮਾ ਘਰ ਸੀਲ ਕਰਕੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭੀ ਹੈ।ਐਸ.ਡੀ.ਐਮ ਗੁਰਸਿਮਰਨ ਸਿੰਘ ਢਿੱਲੋਂ ਜਿਨਾਂ ਕੋਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਚਾਰਜ਼ ਵੀ ਹੈ ਨੇ ਦੱਸਿਆ ਕਿ ਉਕਤ ਸਿਨੇਮਿਆਂ ਬਾਬਤ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਦਫਤਰ ਦੀ ਟੀਮ ਨੇ ਤਹਿਸੀਲਦਾਰ ਜਗਸੀਰ ਸਿੰਘ ਦੀ ਅਗਵਾਈ ਹੇਠ ਮੌਕਾ ਚੈਕ ਕੀਤਾ ਤਾਂ ਦੋ ਥਾਵਾਂ ‘ਤੇ ਗੈਰ ਕਾਨੂੰਨੀ ਢੰਗ ਨਾਲ ਛੋਟੇ ਹਾਲ ਵਿੱਚ ਫਿਲਮਾਂ ਵਿਖਾਈਆਂ ਜਾ ਰਹੀਆਂ ਸਨ।ਉਹਨਾਂ ਦੱਸਿਆ ਕਿ ਬਿਨਾਂ ਲਾਇਸੰਸ ਤੋਂ ਜਨਤਕ ਤੌਰ ‘ਤੇ ਇਸ ਤਰ੍ਹਾਂ ਫਿਲਮ ਵਿਖਾਉਣੀ ਸਿਨੇਮਾ ਐਕਟ ਦੀ ਉਲੰਘਣਾ ਹੈ।ਟੀਮ ਨੇ ਦੋਵਾਂ ਸਿਨੇਮਿਆਂ ਨੂੰ ਸੀਲ ਕਰਕੇ ਕਾਰਵਾਈ ਆਰੰਭ ਦਿੱਤੀ ਹੈ।ਢਿੱਲੋਂ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੀ ਜਾਣਕਾਰੀ ਵਿੱਚ ਕੋਈ ਅਜਿਹਾ ਸਿਨੇਮਾ ਜਿਸ ਕੋਲ ਲਾਇਸੈਂਸ ਨਾ ਹੋਵੇ, ਕੰਮ ਕਰ ਰਿਹਾ ਹੈ ਤਾਂ ਉਹ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫਤਰ ਜਾਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੇ ਦਫਤਰ ਸੂਚਨਾ ਦੇਣ ਤਾਂ ਜੋ ਅਸੀਂ ਅਜਿਹੀਆਂ ਗੈਰ ਕਾਨੂੰਨੀ ਸਿਨੇਮਿਆਂ ਨੂੰ ਸੀਲ ਕਰ ਸਕੀਏ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …