ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ ਪਰਗਟ ਰਾਮ ਪਿੰਡ ਕਿਸ਼ਨਗੜ੍ਹ ਫਰਵਾਹੀ ਨੇ ਸਟੇਟ ਲੈਵਲ 68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਮੋਹਾਲੀ ਅੰਡਰ 19 ਏਅਰ ਪਿਸਟਲ 10 ਮੀਟਰ ਵਿਚੋਂ ਟੀਮ ਲੈਵਲ ਤੀਜਾ ਸਥਾਨ ਹਾਸਲ ਕੀਤਾ।ਭੁਪਿੰਦਰਜੀਤ ਨੂੰ ਆਮ ਆਦਮੀ ਪਾਰਟੀ ਦੇ ਆਗੂ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਚੁਸਪਿੰਦਰਬੀਰ ਸਿੰਘ ਚਹਿਲ ਵਲੋਂ ਉਨ੍ਹਾਂ ਦੇ ਘਰ ਪਹੁੰਚ ਕੇ ਉਸ ਨੂੰ ਇਸ ਕਾਮਯਾਬੀ ਲਈ ਵਧਾਈ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿੱਤਾ ਗਿਆ।ਉਹਨਾਂ ਹੋਰ ਨੌਜਵਾਨਾਂ ਨੂੰ ਵੀ ਭੁਪਿੰਦਰ ਸ਼ਰਮਾ ਵਾਂਗ ਖੇਡਾਂ ‘ਚ ਅੱਗੇ ਵਧਣ ਲਈ ਸੁਨੇਹਾ ਦਿੱਤਾ।ਉਨ੍ਹਾਂ ਕਿਹਾ ਕਿ ਨਸ਼ਿਆਂ ਵੱਲ ਵਧਦੀ ਜਾ ਰਹੀ ਪੰਜਾਬ ਦੀ ਨੌਜਵਾਨੀ ਨੂੰ ਨਸ਼ੇ ਛੱਡ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …