Thursday, December 12, 2024

ਡਾ. ਲਕਸ਼ਮੀ ਚੋਪੜਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੇ ਪ੍ਰਿੰਸੀਪਲ ਨਿਯੁੱਕਤ

ਛੀਨਾ ਅਤੇ ਕੌਂਸਲ ਮੈਂਬਰਾਂ ਦੀ ਮੌਜ਼ੂਦਗੀ ’ਚ ਸੰਭਾਲਿਆ ਅਹੁੱਦਾ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਅੱਜ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਹੋਰ ਕੌਂਸਲ ਮੈਂਬਰਾਂ ਦੀ ਮੌਜ਼ੂਦਗੀ ’ਚ ਡਾ. ਲਕਸ਼ਮੀ ਚੋਪੜਾ ਨੇ ਪ੍ਰਿੰਸੀਪਲ ਵਜੋਂ ਸੰਭਾਲਿਆ।ਡਾ. ਚੋਪੜਾ ਜੋ ਕਿ ਕਰੀਬ 12 ਸਾਲ ਤੋਂ ਵਧੇਰੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਅਸਿਸਟੈਂਟ ਪ੍ਰੋਫੈਸਰ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਸਨ, ਨੂੰ ਵਿੱਦਿਅਕ ਖੇਤਰ ’ਚ ਖਾਸਾ ਮੁਹਾਰਤ ਹਾਸਲ ਹੈ।
ਸ: ਛੀਨਾ ਨੇ ਨੇ ਕਿਹਾ ਕਿ ਜਦੋਂ ਦਾ ਕਾਲਜ ਕੌਂਸਲ ਅਧੀਨ ਆਇਆ ਸੀ, ਉਸ ਸਮੇਂ ਤੋਂ ਹੀ ਨਾਨਕ ਸਿੰਘ ਪ੍ਰਿੰਸੀਪਲ ਵਜੋਂ ਮਾਣਮੱਤੀਆਂ ਸੇਵਾਵਾਂ ਨਿਭਾਅ ਰਹੇ ਸਨ।ਦੁਖੀ ਹਿਰਦੇ ਨਾਲ ਦੱਸਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਬਿਮਾਰ ਰਹਿਣ ਕਾਰਨ 17 ਨਵੰਬਰ 2024 ਨੂੰ ਅਕਾਲ ਚਲਾਣਾ ਕਰ ਗਏ ਸਨ।ਇਸ ਉਪਰੰਤ ਗਣਿਤ ਦੇ ਸੀਨੀਅਰ ਪ੍ਰੋਫੈਸਰ ਅਮਰੀਕ ਸਿੰਘ ਕਾਰਜ਼ਕਾਰੀ ਪ੍ਰਿੰਸੀਪਲ ਵਜੋਂ ਸੇਵਾਵਾਂ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਅਖੀਰ ਪੀ.ਐਚ.ਡੀ ਦੀ ਡਿਗਰੀ ਹਾਸਲ ਕਰਨ ਵਾਲੀ ਡਾ. ਚੋਪੜਾ ਦੀ ਉਪਲਬੱਧੀਆਂ ਅਤੇ ਸੰਸਥਾ ਪ੍ਰਤੀ ਵਧੀਆ ਕਾਰਗੁਜ਼ਾਰੀ ਨੂੰ ਧਿਆਨ ’ਚ ਰੱਖਦੇ ਹੋਏ ਅੱਜ ਉਨਾਂ ਨੂੰ ਕਾਲਜ ਦੇ ਪ੍ਰਿੰਸੀਪਲ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ।
ਛੀਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਨਜ਼ਦੀਕ ਸਥਾਪਿਤ ਲੜਕੀਆਂ ਦਾ ਇਹ ਕਾਲਜ ਸ਼ਹਿਰੀ ਅਤੇ ਦਿਹਾਤੀ ਖੇਤਰ ਦੀ ਮਨਪਸੰਦ ਸੰਸਥਾ ਹੈ।ਡਾ. ਚੋਪੜਾ ਨੇ ਕਿਹਾ ਕਿ ਕੌਂਸਲ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਛੀਨਾ ਦੁਆਰਾ ਸੌਂਪੀ ਗਈ ਸੇਵਾ ਜ਼ਿੰਮੇਵਾਰੀ ਅਤੇ ਲਗਨ ਨਾਲ ਨਿਭਾਉਣ ਦੀ ਵਚਨਬੱਧਤਾ ਦਰਸਾਈ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ, ਪਰਮਜੀਤ ਸਿੰਘ ਬੱਲ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਸਾਬਕਾ ਕਾਰਜ਼ਕਾਰੀ ਪ੍ਰਿੰਸੀਪਲ ਅਮਰੀਕ ਸਿੰਘ ਅਤੇ ਕਾਲਜ ਸਟਾਫ਼ ਹਾਜ਼ਰ ਸੀ।

Check Also

ਭੀਖੀ ਦੇ ਕਬੱਡੀ ਕੱਪ `ਚ ਹਰਿਆਣੇ ਦੇ ਗੱਭਰੂਆਂ ਦੀ ਝੰਡੀ

ਭੀਖੀ, 12 ਦਸੰਬਰ (ਕਮਲ ਜ਼ਿੰਦਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ …