ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ
ਨਰਸਰੀ ਜਮਾਤ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਪੋਰਟਸ-ਡੇਅ ਮਨਾਇਆ ਗਿਆ, ਜਿਸ ਵਿਚ ਛੋਟੇ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ।ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਗਰੇਵਾਲ ਨੇ ਸੀ.ਕੇ.ਡੀ ਸਕੂਲਾਂ ਵਿੱਚ ਖੇਡਾਂ ਨੂੰ ਐਜੂਕਸ਼ਨ ਸਿਸਟਮ ਦਾ ਵਿਸ਼ੇਸ਼ ਅੰਗ ਦੱਸਿਆ ਅਤੇ ਵਿਦਿਆਰਥੀਆਂ ਨੂੰ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਦੇ ਅੰਤ ‘ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਅਤੇ ਮੈਡਲਾਂ਼ ਨਾਲ ਸਨਮਾਨਿਤ ਕੀਤਾ ਗਿਆ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media