ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਦੀ ਅਗਵਾਈ ‘ਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਹਰਸ਼ਾ ਛੀਨਾ ਵਿੱਚਲਾ ਕਿਲਾ ਵਿਖੇ ਸੈਮੀਨਾਰ ਅਤੇ ਨਾਟਕ ਕਰਵਾਇਆ ਗਿਆ।
ਇਸ ਦੌਰਾਨ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਨਸ਼ਾ ਕਰਨ ਵਾਲੇ ਆਪਣੇ ਭਵਿੱਖ ਦੇ ਨਾਲ-ਨਾਲ ਆਪਣੇ ਪਰਿਵਾਰ ਦੀ ਭਵਿੱਖ ਵੀ ਖਰਾਬ ਕਰਦੇ ਹਨ, ਨਸ਼ੇ ਦੇ ਨਾਲ ਸਮਾਜ ਵਿੱਚ ਹੋਰ ਵੀ ਬਹੁਤ ਸਾਰੇ ਜ਼ੁਰਮ ਵਧ ਰਹੇ ਹਨ।ਇਸ ਲਈ ਨਸ਼ੇ ਦੇ ਸੈਲਾਬ ਨੂੰ ਰੋਕਣ ਲਈ ਸਭ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਲੋਕ ਕਲਾ ਮੰਚ ਮਜੀਠਾ ਦੇ ਕਲਾਕਾਰਾਂ ਵਲੋਂ ਡਾਇਰੈਕਟਰ ਗੁਰਮੇਲ ਸ਼ਾਮ ਨਗਰ ਦੀ ਅਗਵਾਈ ਵਿੱਚ ਨਾਟਕ ਖੇਡਿਆ ਗਿਆ ।
ਇਸ ਸੈਮੀਨਾਰ ਵਿੱਚ ਸਰਪੰਚ ਅੰਗਰੇਜ਼ ਸਿੰਘ ਦੁਆਰਾ ਸਾਰਿਆਂ ਦਾ ਸਵਾਗਤ ਕੀਤਾ ਗਿਆ।ਡਾ. ਤਸਵੀਰ ਸਿੰਘ ਨੇ ਨਸ਼ੇ ਦੇ ਦੁਸ਼ਪ੍ਰਭਾਵਾਂ ਬਾਰੇ ਵਿਸ਼ੇਸ਼ ਭਾਸ਼ਣ ਦੌਰਾਨ ਦੱਸਿਆ ਕਿ ਨਸ਼ੇ ਕਰਨ ਵਾਲਿਆਂ ਦੀ ਉਮਰ ਬਹੁਤ ਥੋੜੀ ਹੁੰਦੀ ਹੈ।ਨਸ਼ੇ ਕਰਨ ਵਾਲਾ ਨੌਜਵਾਨ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਦੀ ਜਕੜ ਵਿੱਚ ਆ ਜਾਂਦਾ ਹੈ।ਉਹਨਾਂ ਇਹ ਵੀ ਦੱਸਿਆ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਨਸ਼ਾ ਛੁਡਾਉ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੁਡਵਾ ਸਕਦੇ ਹਨ।ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਨਾਟਕ ਵੀ ਖੇਡਿਆ ਗਿਆ।ਅੰਤ ‘ਚ ਨਵਜੀਤ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਹਰਸ਼ਾ ਛੀਨਾ ਵਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮ ਅਤੇ ਪਿੰਡ ਦੇ ਸਰਪੰਚ ਅੰਗਰੇਜ਼ ਸਿੰਘ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।ਪ੍ਰਧਾਨ ਨਵਜੀਤ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ।ਵਾਇਸ ਪ੍ਰਧਾਨ ਗੁਰਪਾਲ ਸਿੰਘ ਦੁਆਰਾ ਸਾਰੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਕਲੱਬ ਖਜ਼ਾਨਚੀ ਰਣਜੀਤ ਸਿੰਘ, ਗੁਰਭਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਭਿੰਦਰ ਸਿੰਘ, ਬਲਵਦੀਪ ਸਿੰਘ, ਬਬਲਜੀਤ ਸਿੰਘ ਫੋਜੀ ਗੁਲਜਾਰ ਸਿੰਘ, ਯਾਦਵਿੰਦਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …