ਸੰਗਰੂਰ, 14 ਦਸਬਰ (ਜਗਸੀਰ ਲੌਂਗੋਵਾਲ) – ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਸ਼ੇਰੋਂ ਕੈਂਚੀਆਂ `ਚ ਟਰੈਫਿਕ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ।ਇਸ ਦੌਰਾਨ
ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਦੇ ਕਰੀਬ ਵਾਹਨਾਂ ਦੇ ਚਲਾਨ ਕੀਤੇ ਗਏ।ਟਰੈਫਿਕ ਪੁਲਿਸ ਦੇ ਇੰਚਾਰਜ਼ ਏ.ਐਸ.ਆਈ ਨਿਰਭੈ ਸਿੰਘ ਨੇ ਦੱਸਿਆ ਕਿ ਇਸ ਨਾਕੇਬੰਦੀ ਦੌਰਾਨ ਅਧੂਰੇ ਕਾਗ਼ਜ਼ਾਤ, ਬਿਨਾਂ ਸੀਟ ਬੈਲਟ, ਬਿਨਾਂ ਨੰਬਰੀ ਵਾਹਨ ਆਦਿ ਦੇ ਚਲਾਨ ਕੱਟੇ ਗਏ।ਜਦੋਂਕਿ ਮਾਮੂਲੀ ਗਲਤੀ ਕਰਨ ਵਾਲਿਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ।ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ `ਤੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਇਸ ਮੌਕੇ ਏ.ਐਸ.ਆਈ ਜਰਨੈਲ ਸਿੰਘ, ਏ.ਐਸ.ਆਈ ਸੁਖਵਿੰਦਰ ਸਿੰਘ ਅਤੇ ਸੁਖਦੇਵ ਸਿੰਘ ਸੁੱਖ ਟਰੈਫਿਕ ਮਾਰਸ਼ਲ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media