ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਹੇਠ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਹਿਲਾਂ ਸਕੂਲ ਵਿਖੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ “ਨਸ਼ਾ ਮੁਕਤ ਜਵਾਨੀ-ਤੰਦਰੁਸਤ ਜਵਾਨੀ” ਦੇ ਬੈਨਰ ਹੇਠ ਸ਼ੁਰੂ ਕੀਤਾ ਗਿਆ।ਕੈਂਪ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਕਮੇਟੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਦੇ ਚੇਅਰਮੈਨ ਨਾਜਰ ਸਿੰਘ ਝੱਲੀ ਨੇ ਕੀਤੀ।ਪ੍ਰੋਗਰਾਮ ਅਫਸਰ ਤੇ ਕੈਂਪ ਕਮਾਂਡੈਂਟ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਵਲੰਟੀਅਰਾਂ ਅਤੇ ਮੁੱਖ ਮਹਿਮਾਨ ਨੂੰ ਕੈਂਪ ਦੀ ਅਹਿਮੀਅਤ ਅਤੇ ਇਸ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਾਨਣਾ ਪਾਇਆ।ਉਹਨਾਂ ਦੱਸਿਆ ਕਿ ਇਹ ਕੈਂਪ ਵਿਦਿਆਰਥੀਆਂ ਅੰਦਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਨੈਤਿਕ ਕਦਰਾਂ ਕੀਮਤਾਂ ਦੇ ਗੁਣ ਗ੍ਰਹਿਣ ਕਰਨ ਲਈ ਆਯੋਜਿਤ ਕੀਤਾ ਜਾ ਰਿਹਾ ਹੈ।ਸਹਾਇਕ ਪ੍ਰੋਗਰਾਮ ਅਫਸਰ ਹਰਵਿੰਦਰ ਸਿੰਘ ਨੇ ਬਹੁਤ ਹੀ ਸੁਰੀਲੀ ਆਵਾਜ਼ ਵਿੱਚ ਧਾਰਮਿਕ ਗੀਤ ਗਾ ਕੇ ਇਸਵਦੀ ਰਸਮੀ ਸ਼ੁਰੂਆਤ ਕੀਤੀ।ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਨਵਰਾਜ ਕੌਰ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੀ ਸ਼ਖਸ਼ੀਅਤ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਕੈਂਪ ਦੇ ਦੂਸਰੇ ਦਿਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਰਕਾਰੀ ਪੋਲੀਟੈਕਨਿਕ ਕਾਲਜ ਬਰਬਰ ਦੇ ਰਿਟਾਇਰਡ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਕੇ ਉੱਚੀਆਂ ਮੰਜਿਲਾਂ ‘ਤੇ ਪਹੁੰਚਣ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਾਡੇ ਵਲੰਟੀਅਰ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਰੋਲ ਅਦਾ ਕਰਨਗੇ।
ਇਸ ਮੌਕੇ ਮੈਡਮ ਚਰਨਦੀਪ ਸੋਨੀਆ, ਲੈਕਚਰਰ ਗੁਰਦੀਪ ਸਿੰਘ, ਲਖਬੀਰ ਸਿੰਘ, ਰਾਕੇਸ਼ ਕੁਮਾਰ ਸਰੀਰਕ ਸਿੱਖਿਆ, ਮੈਡਮ ਗੁਰਮੀਤ ਕੌਰ, ਲਖਵੀਰ ਸਿੰਘ, ਰਣਜੀਤ ਸਿੰਘ ਭਰਤ ਸ਼ਰਮਾ ਅਤੇ ਸਟਾਫ ਮੈਂਬਰ ਵੀ ਹਾਜ਼ਰ ਸਨ।