Thursday, March 27, 2025

ਅਕਾਲ ਅਕੈਡਮੀ ਕਮਾਲਪੁਰ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਖੇਡਾਂ ‘ਚ ਮਾਰੀਆਂ ਮੱਲਾਂ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਗਤਕਾ ਪ੍ਰਤੀਯੋਗਤਾ ਵਿੱਚ ਰਾਸ਼ਟਰੀ-ਪੱਧਰ `ਤੇ ਪਹਿਲਾ ਸਥਾਨ ਹਾਸਿਲ ਕੀਤਾ।ਇਹ ਗਤਕਾ ਪ੍ਰਤੀਯੋਗਤਾ 12 ਤੋਂ 15 ਦਸੰਬਰ ਤੱਕ ਤਾਊ ਦੇਵੀ ਲਾਲ ਸਟੇਡੀਅਮ, ਪੰਚਕੂਲਾ ਹਰਿਆਣਾ ਵਿਖੇ ਹੋਈਆਂ। ਵਿੱਦਿਆਰਥੀਆਂ ਨੇ ਪਹਿਲੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ 2024 ਵਿੱਚ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਪ੍ਰਤੀਯੋਗਿਤਾ ਵਿੱਚ ਵੱਖ-ਵੱਖ ਰਾਜਾਂ ਤੋਂ ਆਏ ਹੋਏ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਅਕਾਲ ਅਕੈਡਮੀ ਕਮਾਲਪੁਰ ਦੀਆਂ ਵਿਦਿਆਰਥਣਾਂ ਨੇ ਗਤਕਾ ਪ੍ਰਤੀਯੋਗਿਤਾ ਵਿੱਚ 2 ਸੋਨ ਤਗਮੇ ਅਤੇ ਇੱਕ ਕਾਂਸੀ ਤਗਮਾ ਹਾਸਲ ਕੀਤਾ।ਫਰੀ ਸਟਿਕ ਟੀਮ ਈਵੈਂਟ ਵਿੱਚ ਪਵਨੀਤ ਕੌਰ ਤੇ ਜੈਸਮੀਨ ਕੌਰ ਨੇ ਸੋਨ ਤਗਮੇ ਜਿੱਤੇ।ਸਿੰਗਲ ਸਟਿੱਕ ਟੀਮ ਈਵੈਂਟ ਵਿੱਚ ਇਸ਼ਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ ਹਾਸਿਲ ਕੀਤਾ।ਜਿਕਰਯੋਗ ਹੈ ਕਿ ਪਾਈਥੀਅਨ ਖੇਡਾਂ ਓਲੰਪਿਕ ਖੇਡਾਂ ਦੀ ਤਰਜ਼ `ਤੇ ਕਰਵਾਈਆਂ ਜਾਂਦੀਆਂ ਹਨ।ਇਹਨਾਂ ਖੇਡਾਂ ਵਿੱਚ ਵੱਖ-ਵੱਖ ਸਵਦੇਸ਼ੀ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਖਿਡਾਰੀਆਂ ਨੂੰ ਆਪਣੇ ਹੁਨਰ ਅਤੇ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਕਰਨ ਲਈ ਇੱਕ ਪਲੇਟਫਾਰਮ ਮੁਹੱਈਆ ਕਰਵਾਇਆ ਜਾਂਦਾ ਹੈ।ਇਸ ਦੌਰਾਨ ਗੱਲਬਾਤ ਕਰਦਿਆਂ ਅਕਾਲ ਅਕੈਡਮੀ ਕਮਾਲਪੁਰ ਦੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਸਾਨੂੰ ਇਸ ਪਲੇਟਫਾਰਮ `ਤੇ ਸਾਡੇ ਵਿਦਿਆਰਥੀਆਂ ਦੇ ਪ੍ਰਦਰਸ਼ਨ `ਤੇ ਬਹੁਤ ਮਾਣ ਹੈ।ਉਹਨਾਂ ਨੇ ਦੱਸਿਆ ਕਿ ਅਕਾਲ ਅਕੈਡਮੀਆਂ ਵਿੱਚ ਸ਼ੁਰੂ ਤੋਂ ਹੀ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜੇ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾਂਦਾ ਹੈ।ਅਖੀਰ ਵਿੱਚ ਉਹਨਾਂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ, ਭਵਿੱਖ ਵਿੱਚ ਵੀ ਇਸੇ ਤਰ੍ਹਾਂ ਬੁਲੰਦੀਆਂ ਨੂੰ ਛੂੰਹਦੇ ਰਹਿਣ ਦੀ ਕਾਮਨਾ ਕੀਤੀ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …