ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਪਾਤਸ਼ਾਹੀ ਛੇਵੀਂ ਛਾਉਣੀ ਮਿਸਲ ਸ਼ਹੀਦਾਂ ਤਰਨਾਦਲ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ
ਦੇ ਮੁਖੀ ਰਹੇ ਬਾਬਾ ਕੀਰਤਨ ਸਿੰਘ ਦੀ ਸਲਾਨਾ ਬਰਸੀ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਕੇ ਸ਼ਰਧਾ ਭਾਵਨਾ ਨਾਲ ਮਨਾਈ। ਬਾਬਾ ਕੀਰਤਨ ਸਿੰਘ ਦੇ ਜੀਵਨ ਸਬੰਧੀ ਨਿਹੰਗ ਸਿੰਘਾਂ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਸ੍ਰੀ ਹਰਮਿੰਦਰ ਸਾਹਿਬ ਦੇ ਗ੍ਰੰਥੀ ਗਿ. ਗੁਰਮਿੰਦਰ ਸਿੰਘ ਨੇ ਭਾਵਪੂਰਤ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਿਸਲ ਸ਼ਹੀਦ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਸਾਹਿਬਾਨਾਂ ਦੇ ਜੀਵਨ ਅਤੇ ਬੁੱਢਾ ਦਲ ਨਾਲ ਵਿਚਾਰ ਸਾਂਝੇ ਕੀਤੇ।ਉਨ੍ਹਾਂ ਸਮੁੱਚੀ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਜੋੜ ਮੇਲੇ ਦਿਹਾੜਿਆਂ ਸਮੇਂ ਚਮਕੌਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਸਰਧਾਂਜਲੀ ਭੇਟ ਕਰਨ ਲਈ ਪੁੱਜਣ ਦੀ ਅਪੀਲ ਕੀਤੀ।
ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿ: ਗੁਰਮਿੰਦਰ ਸਿੰਘ ਨੇ ਵੀ ਬਾਬਾ ਕੀਰਤਨ ਸਿੰਘ ਨੂੰ ਸਰਧਾਂਜਲੀ ਭੇਟ ਕੀਤੀ।ਰਾਗੀ ਭਾਈ ਨਵਜੀਤ ਸਿੰਘ ਹਜ਼ੂਰੀ ਰਾਗੀ ਤੇ ਢਾਡੀ ਜਥਿਆਂ ਨੇ ਵਾਰਾਂ ਰਾਹੀਂ ਅਕਾਲੀ ਫੌਜ ਦੇ ਸੋਹਲੇ ਗਾਏ ਅਤੇ ਅੰਮ੍ਰਿਤ ਤੋਂ ਵਾਂਝੇ ਰਹੇ ਪ੍ਰਾਣੀਆਂ ਨੂੰ ਅੰਮ੍ਰਿਤਧਾਰੀ ਹੋਣ ਦਾ ਸੱਦਾ ਦਿਤਾ।
ਇਸ ਮੌਕੇ ਬਾਬਾ ਗੁਰਦੇਵ ਸਿੰਘ ਅਨੰਦਪੁਰ ਸਾਹਿਬ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਗੁਰਪਿੰਦਰ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media