ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਅਮਨਜੋਤ ਕੌਰ ਨੋਡਲ ਅਫ਼ਸਰ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਦੇ ਪਿੰਡ ਕਿਲਾ ਭਰੀਆਂ ਦੀ ਬੱਚੀ ਸੁਮਨਪ੍ਰੀਤ ਕੌਰ ਦੇ ਦਿਲ ਦੇ ਛੇਕ ਦਾ ਸਫ਼ਲ ਆਪਰੇਸ਼ਨ ਸੀ.ਐਚ.ਸੀ ਲੌਂਗੋਵਾਲ ਵਲੋਂ ਬਿਲਕੁੱਲ ਫਰੀ ਕਰਵਾਇਆ ਗਿਆ ਹੈ।ਕਾਰਜ਼ਕਾਰੀ ਐਸ.ਐਮ.ਓ ਡਾ. ਮਨਿਤਾ ਬਾਂਸਲ ਨੇ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ (ਆਰ.ਬੀ.ਐਸ.ਕੇ) ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਕਿਲਾ ਭਰੀਆਂ ਦੇ ਪਹਿਲੀ ਜਮਾਤ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਦਾ ਫੋਰਟਿਸ ਹਸਪਤਾਲ ਮੁਹਾਲੀ ਤੋਂ ਸਫ਼ਲ ਅਪਰਸ਼ੇਨ ਕੀਤਾ ਗਿਆ।ਜਿਸ ਨਾਲ ਇਸ ਮਾਸੂਮ ਨੂੰ ਨਵੀਂ ਜ਼ਿੰਦਗੀ ਮਿਲੀ ਹੈ।ਉਨ੍ਹਾਂ ਦੱਸਿਆ ਕਿ ਆਪਰੇਸ਼ਨ ਦਾ ਖਰਚਾ ਆਰ.ਬੀ.ਐਸ.ਕੇ ਤਹਿਤ ਸਰਕਾਰ ਵਲੋਂ ਕੀਤਾ ਗਿਆ ਹੈ।
ਆਰ.ਬੀ.ਐਸ.ਕੇ ਟੀਮ ਤੋਂ ਡਾ. ਗੁਰਪ੍ਰੀਤ ਸਿੰਘ, ਡਾ. ਰਜਨੀਸ਼ ਅਤੇ ਨੇਹਾ ਸਿੰਗਲਾ ਨੇ ਦੱਸਿਆ ਕਿ ਇਲਾਜ਼ ਬਿਲਕੁੱਲ ਮੁਫ਼ਤ ਹੋਇਆ ਹੈ, ਜਦਕਿ ਪ੍ਰਾਈਵੇਟ ਤੌਰ ’ਤੇ ਇਸ ਦਾ ਇਲਾਜ਼ ਬਹੁਤ ਮਹਿੰਗਾ ਸੀ ਜੋ ਕਿ ਬੱਚੀ ਦੇ ਪਰਿਵਾਰ ਦੀ ਸਮਰੱਥਾ ਤੋਂ ਬਾਹਰ ਦੀ ਗੱਲ ਸੀ।ਉਨ੍ਹਾਂ ਕਿਹਾ ਕਿ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਸੂਬਾ ਸਰਕਾਰ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਵਿੱਚ ਆਂਗਨਵਾੜੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਰਜਿਸਟਰਡ 0 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਜਨਮ ਜਾਤ ਬਿਮਾਰੀਆਂ, ਦਿਲ ਦੀਆਂ ਬਿਮਾਰੀਆਂ, ਮੰਦਬੁੱਧੀ, ਬੋਲਣ ਵਿੱਚ ਦੇਰੀ, ਦੰਦਾਂ ਦੀਆਂ ਬਿਮਾਰੀਆਂ, ਟੇਢੇ ਪੈਰ, ਰੀੜ੍ਹ ਦੀ ਹੱਡੀ ਵਿੱਚ ਸੋਜ਼ ਸਮੇਤ 40 ਤੋਂ ਵੱਧ ਬਿਮਾਰੀਆਂ ਦਾ ਇਲਾਜ਼ ਮੁਫ਼ਤ ਵਿੱਚ ਕੀਤਾ ਜਾਂਦਾ ਹੈ।ਸਕੂਲ ਦੇ ਮੁੱਖ ਅਧਿਆਪਕ ਦਰਸ਼ਨ ਸਿੰਘ ਅਤੇ ਸਮੂਹ ਅਧਿਆਪਕਾਂ ਵਲੋਂ ਆਰ.ਬੀ.ਐਸ ਕੇ ਟੀਮ ਦਾ ਧੰਨਵਾਦ ਕੀਤਾ ਗਿਆ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …