ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਦੀ ਜਿਲ੍ਹਾ ਸੰਗਰੂਰ ਇਕਾਈ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੜਾਕੇ ਦੀ ਪੈ ਰਹੀ ਠੰਡ ਨੂੰ ਦੇਖਦੇ ਹੋਏ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ ਦੀ ਅਗਵਾਈ ਹੇਠ ਬੀਤੀ ਦੇਰ ਸ਼ਾਮ ਤੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਜਾ ਕੇ ਗਰੀਬ ਅਤੇ ਜਰੂਰਤਮੰਦ ਲੋਕਾਂ ਦੀ ਭਾਲ ਕਰਕੇ ਉਹਨਾਂ ਨੂੰ ਨਵੇਂ ਬੂਟ, ਗਰਮ ਜੁਰਾਬਾਂ ਅਤੇ ਗਰਮ ਕੰਬਲ ਵੰਡਣ ਦੀ ਮੁਹਿੰਮ ਦਾ ਆਗਾਜ਼ ਕੀਤਾ।
ਸੂਬਾ ਪ੍ਰਧਾਨ ਕੁਲਦੀਪ ਸ਼ਰਮਾ, ਜਿਲ੍ਹਾ ਪ੍ਰਧਾਨ ਪਿਆਰੇ ਲਾਲ ਸ਼ਰਮਾ ਅਤੇ ਸੰਸਥਾ ਦੇ ਆਗੂ ਵਿਕਰਾਂਤ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ 3 ਸਾਲਾਂ ਤੋਂ ਲਗਾਤਾਰ ਸੂਬੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ‘ਚ ਲੋੜਵੰਦ ਲੋਕਾਂ ਦੀ ਭਾਲ ਕਰਕੇ ਉਹਨਾਂ ਦੀ ਲੋੜ ਅਨੁਸਾਰ ਨਵੇਂ ਬੂਟ, ਜ਼ੁਰਾਬਾਂ, ਕੰਬਲ ਆਦਿ ਮੁਹਈਆ ਕਰਵਾਉਣ ਦੀ ਸੇਵਾ ਨਿਭਾਅ ਰਹੇ ਹਨ।ਉਹਨਾਂ ਦੀ ਸੰਸਥਾ ਲੋਕ ਭਲਾਈ ਨੂੰ ਸਮਰਪਿਤ ਹੈ।ਇਸ ਲਈ ਸਮੇਂ ਸਮੇਂ ‘ਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁਫ਼ਤ ਮੈਡੀਕਲ ਚੈਕਅੱਪ ਕੈਂਪ, ਖੂਨਦਾਨ ਕੈਂਪ, ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਦੇਣ ਦੇ ਨਾਲ ਨਾਲ ਹਰ ਸਾਲ ਨਵੇਂ ਬੂਟੇ ਲਗਾਉਣ ‘ਚ ਵੀ ਆਪਣਾ ਬਣਦਾ ਯੋਗਦਾਨ ਪਾ ਰਹੇ।ਇਸ ਮੌਕੇ ਲਲਿਤ ਸਿੰਗਲਾ, ਨਿਖਲ ਚੋਪੜਾ, ਅਜੈ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਮੈਂਬਰ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …