Friday, March 28, 2025

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀ ਨੇ ਜੁਡੋ ’ਚ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਜੁਡੋ ’ਚ ਗੋਲਡ ਮੈਡਲ ਜਿੱਤ ਕੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ।
ਇਸ ਸ਼ਾਨਦਾਰ ਪ੍ਰਾਪਤ ’ਤੇ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਖੇਡ ਇੰਚਾਰਜ਼ ਰਣਕੀਰਤ ਸਿੰਘ ਸੰਧੂ, ਜੁੱਡੋ ਕੋਚ ਕਰਮਜੀਤ ਸਿੰਘ, ਖਿਡਾਰੀ ਦੇ ਮਾਪਿਆਂ ਤੇ ਸਮੂਹ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ 68ਵੀਆਂ ਸਕੂਲ ਨੈਸ਼ਨਲ ਗੇਮਜ਼ 2024-25 ਲੁਧਿਆਣੇ ਵਿਖੇ ਹੋਈਆਂ।ਇਨ੍ਹਾਂ ਗੇਮਾਂ ’ਚ ਭਾਰਤ ਦੇ ਵੱਖ-ਵੱਖ ਰਾਜਾਂ ਦੇ ਅੰਡਰ-19 ਸਾਲ ਉਮਰ ਵਰਗ ਦੇ ਖਿਡਾਰੀਆਂ ਨੇ ਹਿੱਸਾ ਲਿਆ।
ਉਨ੍ਹਾਂ ਨੇ ਸੰਧੂ ਦੀ ਮੌਜ਼ੂਦਗੀ ’ਚ ਦੱਸਿਆ ਕਿ ਕਰਮਜੀਤ ਸਿੰਘ ਤੋਂ ਜੁੱਡੋ ਦੀ ਕੋਚਿੰਗ ਪ੍ਰਾਪਤ ਕਰ ਰਹੇ ਤੇ 11ਵੀਂ ਕਲਾਸ ’ਚ ਪੜ੍ਹ ਰਹੇ ਪਵਨ ਕੁਮਾਰ ਨੇ ਅੰਡਰ 19 ਸਾਲ ਭਾਰ 73 ਕਿਲੋਗ੍ਰਾਮ ਵਰਗ ’ਚ 5 ਰਾਉਂਡਾਂ ’ਚ ਜਿੱਤ ਪ੍ਰਾਪਤ ਕਰਕੇ ਫਾਈਨਲ ਰਾਉਂਡ ’ਚ ਗੁਜਰਾਤ ਦੇ ਖਿਡਾਰੀ ਨੂੰ ਹਰਾ ਕੇ ਗੋਲਡ ਮੈਡਲ ਪ੍ਰਾਪਤ ਕੀਤਾ ਹੈ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …