ਨਵੀਂ ਦਿੱਲੀ, 10 ਜਨਵਰੀ (ਅੰਮ੍ਰਿਤ ਲਾਲ ਮੰਨਣ) – ਖਿਦਰਾਣੇ ਦੀ ਢਾਬ (ਮੁਕਤਸਰ) ਵਿਖੇ ਬਹਾਦਰੀ ਨਾਲ ਦੁਸ਼ਮਣ ਦਾ ਟਾਕਰਾ ਕਰਦਿਆਂ ਸ਼ਹੀਦ ਹੋ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਮੁਕਤੇ ਹੋਣ ਦੀ ਬਖਸ਼ਸ਼ ਪ੍ਰਾਪਤ 40 ਮੁਕਤਿਆਂ ਦੀ ਯਾਦ ਵਿੱਚ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਸ਼ੁਕਰਵਾਰ, 16 ਜਨਵਰੀ (3 ਮਾਘ, ਸੰਮਤ ਨਾਨਕਸ਼ਾਹੀ 546) ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਇਸ ਦਿਨ ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਭਾਈ ਰਵਿੰਦਰ ਸਿੰਘ (ਦਿੱਲ਼ੀ) ਦੇ ਕੀਰਤਨ ਰਾਹੀਂ ਗੁਰਮਤਿ ਸਮਾਗਮ ਦੀ ਅਰੰਭਤਾ ਹੋਵੇਗੀ, ਜਿਸ ਵਿੱਚ ਭਾਈ ਸੋਹਣ ਸਿੰਘ ਖਾਲਸਾ ਸਿੱਖ ਇਤਿਹਾਸ ਵਿੱਚ 40 ਮੁਕਤਿਆਂ ਦੀ ਸ਼ਹਾਦਤ ਦੀ ਮਹਤੱਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਇਨ੍ਹਾਂ ਤੋਂ ਇਲਾਵਾ ਭਾਈ ਹਰਭਜਨ ਸਿੰਘ ਖਾਲਸਾ (ਢਾਡੀ), ਭਾਈ ਮਹਿਤਾਬ ਸਿੰਘ (ਸ੍ਰੀ ਅੰਮ੍ਰਿਤਸਰ), ਭਾਈ ਅਪਾਰਦੀਪ ਸਿੰਘ (ਯੂਕੇ) ਅਤੇ ਭਾਈ ਮਨਪ੍ਰੀਤ ਸਿੰਘ (ਕਾਨਪੁਰੀ) ਦੇ ਪੰਥ ਪ੍ਰਵਾਨਤ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੁੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀਵੀ ਅਤੇ ਗੁਰਦੁਆਰਾ ਕਮੇਟੀ ਦੀ ਵੈੱਬਸਾਈਟ www.baani.net ‘ਤੇ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media