ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਮੈਰੀਟੋਰੀਅਸ ਸਕੂਲ ਘਾਬਦਾਂ ਵਲੋਂ ਅੱਜ ਸਕੂਲ ਵਿੱਚ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿੱਚ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਡੀ.ਸੀ ਸੰਦੀਪ ਰਿਸ਼ੀ ਵਲੋਂ ਜੇਤੂਆਂ ਨੂੰ ਇਨਾਮ ਵੰਡਣ ਦੇ ਨਾਲ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ ਗਈ।ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਗਈ।
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਉੱਚੇ ਮਿਆਰ ਦੀ ਵਿੱਦਿਆ ਬਿਲਕੁੱਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੁਫ਼ਤ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮੈਰੀਟੋਰੀਅਸ ਸਕੂਲ ਵਿੱਚ ਅਜਿਹੀਆਂ ਗਤੀਵਿਧੀਆਂ ਕਰਵਾਉਣੀਆਂ ਸ਼ਲਾਘਾਯੋਗ ਕਦਮ ਹੈ।ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਅਹਿਮ ਰੋਲ ਨਿਭਾਉਂਦੀਆਂ ਹਨ।
ਇਸ ਮੌਕੇ ਪ੍ਰਿੰਸੀਪਲ ਅਰਜੋਤ ਕੌਰ, ਲੈਕਚਰਾਰ ਮਨੀਸ਼ ਕੁਮਾਰ, ਲੈਕਚਰਾਰ ਪੁਸ਼ਪਿੰਦਰ ਸਿੰਘ, ਲੈਕਚਰਾਰ ਰਮਨਦੀਪ ਕੌਰ, ਡੀ.ਪੀ.ਈ ਜਗਤਾਰ ਸਿੰਘ ਤੇ ਗਗਨਦੀਪ ਸਿੰਘ, ਰਜਿਸਟਰਾਰ ਮਨਿੰਦਰ ਸਿੰਘ, ਸਕੂਲ ਦਾ ਹੋਰ ਸਟਾਫ਼ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media