Thursday, August 20, 2026

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦਾ ਕਿੱਕ ਬਾਕਸਿੰਗ ’ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੁਆਰਾ ਆਯੋਜਿਤ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲਿਆਂ ’ਚ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨ, ਕਾਂਸੀ ਦਾ ਤਗਮਾ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ ਹੋਣਹਾਰ ਵਿਦਿਆਰਥਣਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਕਰਵਾਏ ਗਏ ਉਕਤ ਖੇਡ ਮੁਕਾਬਲਿਆਂ ’ਚ ਇਨਾਮ ਹਾਸਲ ਕਰਨ ਨਾਲ ਸੰਸਥਾ ਦੀਆਂ ਉਪਲੱਬਧੀਆਂ ’ਚ ਇਕ ਹੋਰ ਵਾਧਾ ਹੋਇਆ ਹੈ।ਉਨ੍ਹਾਂ ਕਿਹਾ ਕਿ ਜੂਨੀਅਰ ਵਰਗ ’ਚ ਖੇਡਦਿਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ’ਚ ਭਾਗ ਲੈ ਕੇ ਸਕੂਲ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥਣ ਸਚਲੀਨ ਕੌਰ, ਸਮਰਦੀਪ ਕੌਰ ਨੇ ਕਿੱਕ ਬਾਕਸਿੰਗ ਮੁਕਾਬਲੇ ’ਚ ਭਾਗ ਲੈਂਦਿਆਂ ਕ੍ਰਮਵਾਰ ਸੋਨੇ ਅਤੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ ਹੈ।ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਮਨੁੱਖ ਦੇ ਸਰਵਪੱਖੀ ਵਿਕਾਸ ਲਈ ਸਹਾਈ ਹੁੰਦੀਆਂ ਹਨ, ਉਥੇ ਨਾਲ ਹੀ ਨਾਲ ਸਵੈ-ਸੁਰੱਖਿਆ ਅਤੇ ਆਤਮ-ਵਿਸ਼ਵਾਸ ਵੀ ਪ੍ਰਦਾਨ ਕਰਦੀਆਂ ਹਨ।
ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …