ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਪ੍ਰਾਇਮਰੀ ਸਟੇਟ ਚੈਂਪੀਅਨਸ਼ਿਪ ਤੈਰਾਕੀ ਜੋ ਕਿ ਚੰਡੀਗੜ੍ਹ ਵਿਖੇ ਕਰਵਾਈ ਗਈ।ਇਸ ਵਿੱਚ ਸਕੂਲ ਦੀ ਖਿਡਾਰਨ ਏਕਮਜੋਤ ਕੌਰ ਨੇ 200 ਆਈ.ਐਮ ’ਚ ਸੋਨੇ ਦਾ ਤਗਮਾ ਹਾਸਲ ਕੀਤਾ ਅਤੇ 50 ਬਟਰਫਲਾਏ ’ਚ ਚਾਂਦੀ ਦਾ ਤਗਮਾ ਜਿੱਤਿਆ ਹੈ।ਪ੍ਰਿੰ: ਨਾਗਪਾਲ ਨੇ ਉਕਤ ਖਿਡਾਰਨ ਦੀ ਇਸ ਜਿੱਤ ਅਤੇ ਮਿਹਨਤ ਲਈ ਡੀ.ਪੀ.ਆਈ ਸ੍ਰੀਮਤੀ ਜੀਵਨ ਜੋਤੀ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਵਿਦਿਆਰਥਣ ਦੇ ਸੁਨਿਹਰੇ ਦੀ ਭਵਿੱਖ ਦੀ ਕਾਮਨਾ ਕਰਦੇ ਹੋਏ ਅਗਾਂਹ ਸਿਖਰਾਂ ਨੂੰ ਛੂਹਣ ਲਈ ਉਤਸ਼ਾਹਿਤ ਕੀਤਾ ਅਤੇ ਖਿਡਾਰਨ ਦੇ ਮਾਪਿਆਂ ਨੂੰ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …