ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੇਵਾਲਾ ਜਿਲ੍ਹਾ ਮਾਨਸਾ ਦੇ ਵਿਦਿਆਰਥੀਆਂ ਨੇ ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਦਾ ਦੌਰਾ ਕੀਤਾ।ਸਕੂਲ ਪ੍ਰਿੰਸੀਪਲ ਬਬੀਤਾ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡਮ ਇੰਦਰਜੀਤ ਕੌਰ ਦੀ ਅਗਵਾਈ ਵਿੱਚ 80 ਵਿਦਿਆਰਥੀਆਂ ਦੇ ਗਰੁੱਪ ਨੇ ਸ਼ਾਖਾ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਕੁੱਝ ਸਮਾਂ ਬਿਤਾਇਆ।ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸੇਵਾ ਦੇ ਵਿਸ਼ੇ ‘ਤੇ ਕਿਹਾ ਕਿ ਪਿੰਗਲਵਾੜਾ ਸੇਵਾ ਦਾ ਘਰ ਹੈ ਅਤੇ ਇਹ ਸੇਵਾ ਦੀ ਸਿਖਲਾਈ ਲਈ ਵਰਕਸ਼ਾਪ ਹੈ।ਸੁਰਿੰਦਰ ਪਾਲ ਸਿੰਘ ਸਿਦਕੀ ਪੀ.ਆਰ.ਓ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਬੰਧੀ ਜਾਗਰੂਕ ਕਰਦਿਆਂ ਭਗਤ ਪੂਰਨ ਸਿੰਘ ਜੀ ਦੇ ਜੀਵਨ ਸੰਦੇਸ਼ ਬਾਰੇ ਵਿਸਥਾਰ ਪੂਰਵਕ ਦੱਸਿਆ।ਰਵਨੀਤ ਕੌਰ ਪਿੰਕੀ ਨੇ ਡਾ: ਇੰਦਰਜੀਤ ਕੌਰ ਦੀ ਸਰਪ੍ਰਸਤੀ ਅਤੇ ਹਰਜੀਤ ਸਿੰਘ ਅਰੋੜਾ ਬ੍ਰਾਂਚ ਪ੍ਬੰਧਕ ਦੀ ਅਗਵਾਈ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜ਼ਿਕਰ ਕੀਤਾ।ਸਕੂਲ ਅਧਿਆਪਕ ਇੰਦਰਪਾਲ ਸਿੰਘ ਨੇ ਕਿਹਾ ਵਿਦਿਆਰਥੀਆਂ ਵਲੋਂ ਪਿੰਗਲਵਾੜਾ ਦੇ ਦੌਰਾ ਕਰਨ ਨਾਲ ਵਿਦਿਆਰਥੀਆਂ ਵਿੱਚ ਮਾਨਵ ਭਲਾਈ ਅਤੇ ਸਦਾਚਾਰਕ ਗੁਣਾਂ ਦਾ ਪ੍ਰਗਾਸ ਹੁੰਦਾ ਹੈ।ਸਕੂਲ ਵਿਦਿਆਰਥੀਆਂ ਜਸ਼ਨਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਰਸਜੀਵਨ ਸਿੰਘ ਆਦਿ ਨੇ ਕਿਹਾ ਕਿ ਸਾਨੂੰ ਇਸ ਦੌਰੇ ਤੋਂ ਆਪਣੇ ਮਾਤਾ ਪਿਤਾ, ਬਜ਼ੁਰਗਾਂ ਦਾ ਸਤਿਕਾਰ ਅਤੇ ਸੇਵਾ ਸੰਭਾਲ ਕਰਨ ਦੀ ਪ੍ਰੇਰਨਾ ਮਿਲੀ ਹੈ।ਸਾਨੂੰ ਆਪਣੇ ਜਨਮ ਦਿਨ ਤੇ ਦਿਖਾਵੇ ਲਈ ਕੀਤੀ ਜਾਂਦੀ ਫਜ਼ੂਲ ਖਰਚੀ ਤੋਂ ਗ਼ੁਰੇਜ਼ ਕਰਕੇ ਉਹ ਪੈਸੇ ਪਿੰਗਲਵਾੜਾ ਨੂੰ ਸੇਵਾ ਕਾਰਜ਼ਾਂ ਲਈ ਦੇਣੇ ਚਾਹੀਦੇ ਹਨ।ਸਕੂਲ ਮੈਡਮ ਇੰਦਰਜੀਤ ਕੌਰ ਅਤੇ ਕੁਲਵਿੰਦਰ ਕੌਰ ਨੇ ਕਿਹਾ ਕਿ ਉਹ ਪਿੰਗਲਵਾੜਾ ਪ੍ਰਬੰਧਕਾਂ ਵਲੋਂ ਮਰੀਜ਼ਾਂ ਦੀ ਕੀਤੀ ਜਾ ਰਹੀ ਸੇਵਾ ਸੰਭਾਲ ਤੋਂ ਬਹੁਤ ਪ੍ਰਭਾਵਿਤ ਹੋਏ ਹਨ।ਸ਼ਾਖਾ ਪ੍ਰਬੰਧਕਾਂ ਵਲੋਂ ਮਾਸਟਰ ਸਤਪਾਲ ਸ਼ਰਮਾ ਨੇ ਸਟਾਫ ਨੂੰ ਪਿੰਗਲਵਾੜਾ ਜੰਤਰੀ ਅਤੇ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੁਰਮੇਲ ਸਿੰਘ ਸਿੱਧੂ, ਵਰਿੰਦਰ ਸਿੰਘ, ਗੁਰਸੇਵਕ ਸਿੰਘ, ਸਰਬਜੀਤ ਸਿੰਘ, ਮਨਦੀਪ ਕੌਰ ਚੱਠਾ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …