ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਸਮਾਗਮ ਅਯੋਜਿਤ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦਰਸਾਉਂਦਿਆਂ ਡਿਸਪਲੇ ਬੋਰਡ ਤਿਆਰ ਕੀਤੇ।ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਦੇ ਪਾਠ, ਸ਼ਬਦ ਕੀਰਤਨ, ਕਵੀਸ਼ਰੀਆਂ, ਢਾਡੀ ਵਾਰਾਂ, ਭਾਸ਼ਣ ਅਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ।ਇਸ ਮੌਕੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਡੇ ਲਾਸਾਨੀ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਜ਼ੁਲਮਾਂ ਅਤੇ ਜ਼ਾਬਰਾਂ ਵਿਰੁੱਧ ਲੜਨ ਲਈ ਬਹੁਤ ਕੁੱਝ ਸਿੱਖਣ ਦੀ ਲੋੜ ਹੈ।
Check Also
ਸਕੂਲੀ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੇਵਾਲਾ ਜਿਲ੍ਹਾ ਮਾਨਸਾ ਦੇ ਵਿਦਿਆਰਥੀਆਂ …