Saturday, December 21, 2024

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਕਾਲ ਅਕੈਡਮੀ ਵਿਖੇ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਸਮਾਗਮ ਕੀਤਾ ਗਿਆ।ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਸਿੱਧੂ ਦੀ ਅਗਵਾਈ ਹੇਠ, ਪੰਜਾਬੀ ਵਿਭਾਗ ਦੇ ਅਧਿਆਪਕ ਮਨਪ੍ਰੀਤ ਕੌਰ ਅਤੇ ਮਿਊਜ਼ਿਕ ਅਧਿਆਪਕ ਤਲਵਿੰਦਰ ਕੌਰ ਵਲੋਂ ਸਵੇਰ ਦੀ ਪ੍ਰਾਰਥਨਾ ਵਿੱਚ `ਸਫਰ-ਏ-ਸ਼ਹਾਦਤ` ਤਹਿਤ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ।ਬੱਚਿਆਂ ਵਲੋਂ ਰੋਜ਼ਾਨਾ ਦੀ ਤਰ੍ਹਾਂ ਨਿਤਨੇਮ ਕਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਬੱਚਿਆਂ ਵਲੋਂ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਵਿਛੋੜੇ ਨਾਲ ਸਬੰਧਿਤ ਇਤਿਹਾਸ ਦੱਸਿਆ ਗਿਆ।ਛੋਟੇ-ਛੋਟੇ ਬੱਚਿਆਂ ਵਲੋਂ ਸ਼ਰਧਾ ਨਾਲ ਸ਼ਬਦ ਕੀਰਤਨ, ਕਵਿਤਾਵਾਂ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ।ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੇ ਜੀਵਨ ਨਾਲ ਸਬੰਧਿਤ ਆਪਣੀਆਂ ਹੱਥ-ਲਿਖਤ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ।ਇਸ ਉਪਰੰਤ ਪ੍ਰਿੰਸੀਪਲ ਵਲੋਂ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਾਰੇ ਹੀ ਬੱਚਿਆਂ ਦੀ ਪ੍ਰਸੰਸਾ ਕੀਤੀ ਗਈ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਗੁਰੂ ਜੀ ਦੇ ਸਾਰੇ ਪਰਿਵਾਰ ਦੀ ਇਸ ਲਾਸਾਨੀ ਸ਼ਹਾਦਤ ਦਾ ਅਸੀਂ ਕਦੇ ਵੀ ਕਰਜ਼ ਨਹੀਂ ਚੁਕਾ ਸਕਦੇ।ਇਸ ਲਈ ਅਸੀਂ ਗੁਰੂਆਂ ਦੇ ਦੱਸੇ ਗੁਰਸਿੱਖੀ ਮਾਰਗ `ਤੇ ਚੱਲ ਕੇ ਬਾਣੀ-ਬਾਣੇ ਨੂੰ ਧਾਰਨ ਕਰਕੇ ਹੀ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ।

Check Also

ਸਕੂਲੀ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੇਵਾਲਾ ਜਿਲ੍ਹਾ ਮਾਨਸਾ ਦੇ ਵਿਦਿਆਰਥੀਆਂ …