ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ ਭਾਈ ਪ੍ਰੇਮ ਸਿੰਘ ਅਤੇ ਪਾਵਨ ਹੁਕਮਨਾਮਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।ਇਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਮੁੱਖ ਸਟੇਜ ‘ਤੇ ਗੁਰਮਤਿ ਸਮਾਗਮ ਚਲਦੇ ਰਹੇ, ਜਿਸ ਵਿੱਚ ਵੱਖ-ਵੱਖ ਕਵੀਸ਼ਰਾਂ, ਕਥਾਵਾਚਕਾਂ ਅਤੇ ਢਾਡੀ ਜਥਿਆਂ ਨੇ ਸੰਗਤ ਨਾਲ ਸ਼ਹੀਦਾਂ ਦਾ ਇਤਿਹਾਸ ਸਾਂਝਾ ਕਰਦਿਆਂ ਸਤਿਕਾਰ ਭੇਟ ਕੀਤਾ।
ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ, ਅਜੈ ਸਿੰਘ, ਗੁਰਤਿੰਦਰਪਾਲ ਸਿੰਘ, ਬਿਕਰਮਜੀਤ ਸਿੰਘ, ਲਾਲ ਸਿੰਘ, ਰਵਿੰਦਰਜੀਤ ਸਿੰਘ, ਗੁਰਤਿੰਦਰਪਾਲ ਸਿੰਘ, ਅਜੇ ਸਿੰਘ, ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …