ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਹੈ।ਐਡਵੋਕੇਟ ਧਾਮੀ ਨੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਧਰਮ ਪ੍ਰਤੀ ਦ੍ਰਿੜ੍ਹਤਾ, ਉਨ੍ਹਾਂ ਦੀ ਹੱਕ ਸੱਚ ਨਾਲ ਖੜਣ ਦੀ ਵਚਨਬੱਧਤਾ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸਾਹਿਬਜ਼ਾਦੇ ਸਿੱਖ ਧਰਮ ਦੇ ਉਹ ਮਰਗਦਰਸ਼ਕ ਹਨ, ਜਿਨ੍ਹਾਂ ਨੇ ਛੋਟੀ ਉਮਰਾਂ ਵਿੱਚ ਵੱਡੇ ਪੂਰਨੇ ਪਾਏ।ਸਿੱਖ ਇਤਿਹਾਸ ਦਾ ਇਹ ਪੰਨਾ ਜਿੱਥੇ ਪੂਰੀ ਕੌਮ ਲਈ ਪ੍ਰੇਰਣਾਦਾਇਕ ਹੈ ਉਥੇ ਹੀ ਖਾਸ ਤੌਰ `ਤੇ ਸਿੱਖ ਨੌਜੁਆਨੀ ਲਈ ਸਿੱਖ ਚੇਤਨਾ ਦਾ ਇੱਕ ਅਮਲ ਵੀ ਹੈ, ਜਿਸ ਦੀ ਰੋਸ਼ਨੀ ਵਿੱਚ ਕੌਮ ਦੀਆਂ ਭਵਿੱਖੀ ਤਰਜ਼ੀਹਾਂ ਨਿਰਧਾਰਤ ਕਰਨ ਦੇ ਨਾਲ-ਨਾਲ ਚੜ੍ਹਦੀ ਕਲਾ ਲਈ ਸੰਕਲਪ ਕਰਨਾ ਚਾਹੀਦਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …