ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਦਸਮ ਪਾਤਸ਼ਾਹ ਜੀ ਦੇ ਵੱਡੇ ਸਾਹਿਜ਼ਾਦੇ ਬਾਬਾ

ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਸਵੇਰੇ 10.00 ਵਜੇ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕੀਤੇ ਗਏ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸੰਗਤ ਨੂੰ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕਰਵਾਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸ਼ਮੂਲੀਅਤ ਕਰਕੇ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕੀਤੇ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਿੱਖ ਕੌਮ ਦੇ ਇਤਿਹਾਸ ਅੰਦਰ ਇੱਕ ਮਿਸਾਲੀ ਪੰਨਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਕੌਮ ਇਨ੍ਹਾਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖੇਗੀ ਅਤੇ ਇਸ ਤੋਂ ਸੇਧ ਲੈਂਦੀ ਰਹੇਗੀ।
Punjab Post Daily Online Newspaper & Print Media