ਸਮਰਾਲਾ, 23 ਦਸੰਬਰ (ਇੰਦਰਜੀਤ ਸਿੰਘ ਕੰਗ) – ਰਾਜ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਅਤੇ ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਵਲੋਂ ਸਮਰਾਲਾ ਦੇ ਲੇਬਰ ਚੌਂਕ ’ਚ ਕਾਮਰੇਡ ਭਜਨ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਸਮਰਾਲਾ ਅਤੇ ਲੇਖਕ, ਸਮਾਜਸੇਵੀ ਮੈਨੇਜਰ ਕਰਮ ਚੰਦ ਦੀ ਅਗਵਾਈ ਹੇਠ ਬਾਬਾ ਜੀਵਨ ਸਿੰਘ ਜੀ ‘ਭਾਈ ਜੈਤਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਕੱਤਰ ਹੋਏ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਭਜਨ ਸਿੰਘ ਨੇ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਕੁਰਬਾਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਜਿਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ।ਲੇਖਕ ਕਰਮ ਚੰਦ ਨੇ ਬਾਬਾ ਜੀਵਨ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਆਪਣੀ ਲਿਖੀ ਕਿਤਾਬ ‘ਜ਼ਿੰਦਗੀ ਦੇ ਰੰਗ’ ਵਿੱਚ ਭਾਈ ਜੈਤਾ ਜੀ ਬਾਰੇ ਲਿਖਿਆ ਲੇਖ ਪੜ੍ਹ ਕੇ ਸੁਣਾਇਆ।ਭਾਈ ਜੈਤਾ ਜੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਕ (ਦਿੱਲੀ) ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਏ ਸਨ।ਇਸ ਲਈ ਉਨ੍ਹਾਂ ਨੂੰ ਗੁਰੂ ਸਾਹਿਬ ਨੇ ‘ਰੰਘਰੇਟਾ ਗੁਰੂ ਕਾ ਬੇਟਾ’ ਦੇ ਖਿਤਾਬ ਨਾਲ ਨਿਵਾਜ਼ਿਆ।
ਇਸ ਮੌਕੇ ਬਿਹਾਰੀ ਲਾਲ ਸੱਦੀ ਸਰਪ੍ਰਸਤ ਪੰਜਾਬੀ ਸਹਿਤ ਸਭਾ ਸਮਰਾਲਾ, ਜੀਵਨ ਸਿੰਘ ਬੰਬ, ਰੂਪ ਸਿੰਘ, ਸੁਖਜੀਤ ਸਿੰਘ, ਗੁਰਜੀਤ ਸਿੰਘ, ਨੂਰ ਬਾਗੀ, ਕਸ਼ਮੀਰਾ ਸਿੰਘ, ਮੱਘਰ ਸਿੰਘ, ਸੋਹਣ ਸਿੰਘ, ਦਲਵਾਰਾ ਸਿੰਘ, ਜੱਗਾ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਜਿਰਮਲ ਸਿੰਘ, ਲਖਵੀਰ ਸਿੰਘ, ਸੁਰਿੰਦਰ ਸਿੰਘ, ਰਾਜੀ ਸਰਮਾਲਾ, ਦੀਪਕ, ਕੁਲਵੰਤ, ਗੁਰਵਿੰਦਰ ਸਿੰਘ, ਦਲਵਿੰਦਰ ਸਿੰਘ, ਅਜੀਤ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਮੋਹਣ ਸਿੰਘ, ਹਰਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …