ਸਮਰਾਲਾ, 23 ਦਸੰਬਰ (ਇੰਦਰਜੀਤ ਸਿੰਘ ਕੰਗ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਜਿਲਾ ਲੁਧਿਆਣਾ ਵੱਲੋਂ ਨੇੜਲੇ ਪਿੰਡ ਗੋਸਲਾਂ ਵਿਖੇ
ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਇਹ ਕੈਂਪ ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਗੌਰਵ ਧੀਰ ਖੇਤੀਬਾੜੀ ਅਫਸਰ ਸਮਰਾਲਾ ਦੀ ਅਗਵਾਈ ਹੇਠ ਲਗਾਇਆ ਗਿਆ।ਕੈਂਪ ਦਾ ਮੁੱਖ ਮੰਤਵ ਕਿਸਾਨ ਵੀਰਾਂ ਨੂੰ ਕਣਕ ਦੀ ਫਸਲ ਤੇ ਇਸ ਵੇਲੇ ਧਿਆਨ ਰੱਖਣ ਯੋਗ ਨੁਕਤੇ ਸਾਂਝੇ ਕਰਨਾ ਸੀ।ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੀ.ਪੀ) ਨੇ ਕਿਹਾ ਕਿ ਕਿਸਾਨ ਵੀਰ ਕਣਕ ਦੀ ਫਸਲ ਦੇ ਵਿੱਚ ਲੋੜ ਤੋਂ ਵੱਧ ਯੂਰੀਆ ਖਾਦ ਦੀ ਵਰਤੋਂ ਨਾ ਕਰਨ।ਉਹਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਯੂਰੀਆ ਖਾਦ ਕਣਕ ਦੇ ਵਿੱਚ ਪਾਉਣ ਦੀ ਸਲਾਹ ਦਿੱਤੀ।ਉਹਨਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਜੈਵਿਕ, ਜੀਵਾਣੂ ਅਤੇ ਰਸਾਇਣਿਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰਨੀ ਚਾਹੀਦੀ ਹੈ।ਕਿਸਾਨ ਦਿਵਸ ਤੇ ਅੱਜ ਕੈਂਪ ਦੌਰਾਨ ਉਹਨਾਂ ਨੇ ਕਿਸਾਨਾਂ ਨੂੰ ਫਾਰਮਰ ਪ੍ਰੋਡਿਊਸਰ ਕੰਪਨੀ ਬਣਾਉਣ ਅਤੇ ਰਜਿਸਟਰ ਕਰਾਉਣ ਅਤੇ ਇਸ ਤੋਂ ਹੋਣ ਵਾਲੇ ਆਰਥਿਕ ਲਾਭ ਬਾਰੇ ਵਿਸਥਾਰ ਦੇ ਵਿੱਚ ਜਾਣਕਾਰੀ ਦਿੱਤੀ।ਇਸ ਕੈਂਪ ਦੌਰਾਨ ਚਮਕੌਰ ਸਿੰਘ ਖੇਤੀਬਾੜੀ ਉਪ ਨਿਰੀਖਕ ਅਤੇ ਕੁਲਵਿੰਦਰ ਸਿੰਘ ਏ.ਟੀ.ਐਮ ਆਤਮਾ ਸਕੀਮ ਹਾਜ਼ਰ ਸਨ।
ਇਸ ਮੌਕੇ ਕਿਸਾਨ ਵੀਰਾਂ ਵਿਚੋਂ ਨੰਬਰਦਾਰ ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਕਸ਼ਮੀਰਾ ਸਿੰਘ, ਭਾਗ ਸਿੰਘ, ਅਮਰਜੀਤ ਸਿੰਘ, ਹਰਮੀਤ ਸਿੰਘ, ਹਰਦੇਵ ਸਿੰਘ, ਸਤਵੰਤ ਸਿੰਘ, ਦਰਸ਼ਨ ਸਿੰਘ, ਕੁਲਵੰਤ ਸਿੰਘ, ਜਸਪਾਲ ਸਿੰਘ, ਮੋਹਨ ਸਿੰਘ ਅਤੇ ਹੋਰ ਕਿਸਾਨ ਵੀਰ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media