ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਖਾਲਸਾ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਸੰਸਥਾਵਾਂ ’ਚ ਇੰਟਰ ਖਾਲਸਾ ਸਕੂਲ ਦੇ ਵੱਖ-ਵੱਖ ਮੁਕਾਬਲਿਆਂ ’ਚ ਹਿੱਸਾ ਲੈ ਕੇ ਸ਼ਾਨਦਾਰ ਜਿੱਤਾਂ ਆਪਣੇ ਨਾਮ ’ਤੇ ਦਰਜ਼ ਕਰਵਾਈਆਂ ਹਨ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਦਿਆਰਥਣਾਂ ਨੇ ਸ਼ਬਦ ਗਾਇਨ ਦੀ ਸ਼ੇਰਣੀ ਪਹਿਲੀ ਤੇ ਤੀਜੀ ਨੇ ਪਹਿਲਾ ਸਥਾਨ ਤੇ ਸ਼ੇ੍ਰਣੀ ਦੂਜੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਜਦੋਂਕਿ ਮੋਨੋਐਕਟਿੰਗ ’ਚ ਸ਼੍ਰੇਣੀ ਪਹਿਲੀ ਤੇ ਤੀਜੀ ਨੇ ਦੂਸਰਾ ਸਥਾਨ ਤੇ ਕੈਟੇਗਰੀ ਦੂਜੀ ਨੇ ਤੀਸਰਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਕਾਵਿ ਉਚਾਰਨ ਮੁਕਾਬਲੇ ’ਚ ਕੈਟੇਗਰੀ ਪਹਿਲੀ ਤੇ ਦੂਜੀ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਹੋਰਨਾਂ ਮੁਕਾਬਲਿਆਂ ਜਿਵੇਂ ਕਿ ਲੋਕ ਨਾਚ ’ਚ ਕੈਟੇਗਰੀ ਪਹਿਲੀ ਤੇ ਤੀਜੀ ਨੇ ਦੂਸਰਾ ਸਥਾਨ ਤੇ ਸ਼੍ਰੇਣੀ ਦੂਜੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਜਦੋਂਕਿ ਸੁੰਦਰ ਲਿਖਾਈ ਮੁਕਾਬਲੇ ’ਚ ਕੈਟੇਗਰੀ ਪਹਿਲੀ ਤੇ ਦੂਜੀ ਨੇ ਪਹਿਲਾ ਸਥਾਨ ਤੇ ਕੈਟੇਗਰੀ ਤੀਜੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਭਾਸ਼ਣ ਮੁਕਾਬਲੇ ’ਚ ਤੀਜੀ ਕੈਟਾਗਰੀ ਦੀ ਵਿਦਿਆਰਥਣ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਖੁਸ਼ੀ ਦੇ ਮੌਕੇ ’ਤੇ ਪ੍ਰਿੰਸੀਪਲ ਸ੍ਰੀਮਤੀ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਹੋਰ ਉਚੇ ਮੁਕਾਮ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਅਧਿਆਪਕਾਂ ਦੁਆਰਾ ਵਿਦਿਆਰਥਣਾਂ ਨੂੰ ਮਿਹਨਤ ਅਤੇ ਲਗਨ ਨਾਲ ਤਿਆਰੀ ਕਰਵਾਉਣ ਸਬੰਧੀ ਵੀ ਸ਼ਲਾਘਾ ਕੀਤੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …