ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਅੰਗਰੇਜ਼ੀ ਮਾਧਿਅਮ ਵੱਲੋਂ ਗੁਰਦੁਆਰਾ ਜਨਮ ਅਸਥਾਨ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।ਬੱਚਿਆਂ ਅਤੇ ਸਟਾਫ ਨੇ ਨਿਤਨੇਮ ਦੀਆ ਪੰਜ ਬਾਣੀਆਂ ਦਾ ਪਾਠ ਕੀਤਾ ਅਤੇ ਉਪਰੰਤ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਅਰਦਾਸ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਸੰਗਤ ਵਿੱਚ ਵਰਤਾਈ ਗਈ।ਬੱਚਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਵਿਛੋੜੇ ਨਾਲ ਸੰਬੰਧਿਤ ਇਤਿਹਾਸ ਦੱਸਿਆ ਗਿਆ।ਬੱਚਿਆਂ ਵੱਲੋਂ ਸ਼ਰਧਾ ਨਾਲ ਸ਼ਬਦ ਕੀਰਤਨ, ਕਵਿਤਾਵਾਂ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ।ਪ੍ਰਿੰਸੀਪਲ ਵੱਲੋਂ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਾਰੇ ਹੀ ਬੱਚਿਆਂ ਦੀ ਪ੍ਰਸੰਸਾ ਕੀਤੀ ਗਈ।ਪ੍ਰਿੰਸੀਪਲ ਨੇ ਸਭ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਅਸੀਂ ਗੁਰੂਆਂ ਦੇ ਦੱਸੇ ਗੁਰਸਿੱਖੀ ਮਾਰਗ `ਤੇ ਚੱਲ ਕੇ ਬਾਣੀ-ਬਾਣੇ ਨੂੰ ਧਾਰਨ ਕਰਕੇ ਹੀ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …