ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰੰਘ) – ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਦਫ਼ਤਰ ਅੰਮ੍ਰਿਤਸਰ ਨਾਲ ਸਬੰਧਤ ਨੌਜਵਾਨਾਂ ਦੇ ਕਲੱਬਾਂ ਲਈ ਜਾਗਰੂਕਤਾ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਜ਼ਿਲੇ ਦੇ ਪਿੰਡ ਸ਼ਾਮ ਨਗਰ ਵਿੱਚ ਨਸ਼ਿਆਂ ਵਿਰੁੱਧ ਨਾਟਕ ਦਾ ਮੰਚਨ ਕੀਤਾ ਗਿਆ।ਯੁਵਕ ਸੇਵਾਵਾਂ ਕਲੱਬ ਸ਼ਾਮ ਨਗਰ ਦੇ ਮੈਂਬਰਾਂ ਦੀ ਮਦਦ ਨਾਲ ਲੋਕ ਕਲਾ ਮੰਚ ਦੇ ਕਲਾਕਾਰਾਂ ਵਲੋਂ ਨਸ਼ਿਆਂ ਵਿਰੁੱਧ ਨਾਟਕ ਦੀ ਪੇਸ਼ਕਾਰੀ ਦਿੱਤੀ ਗਈ, ਜਿਸ ਦੀ ਪਿੰਡ ਦੇ ਸਰਪੰਚ ਅਤੇ ਸਮੁੱਚੀ ਪੰਚਾਇਤ ਨੇ ਸ਼ਲਾਘਾ ਕੀਤੀ।
ਜ਼ਿਲ੍ਹਾ ਅੰਮ੍ਰਿਤਸਰ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਨੇ ਦੱਸਿਆ ਕਿ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਪਿੰਡ ਪੱਧਰ `ਤੇ ਜਾਗਰੂਕਤਾ ਪੈਦਾ ਕਰਨ ਦੀ ਮੁਹਿੰਮ ਤਹਿਤ ਨੁੱਕੜ ਨਾਟਕ ਕਰਵਾਏ ਜਾ ਰਹੇ ਹਨ, ਜਿਸ ਦੇ ਤਹਿਤ ਜਿਲ੍ਹੇ ਦੇ ਪਿੰਡ ਸ਼ਾਮ ਨਗਰ ਵਿੱਚ ਇਹ ਨਾਟਕ ਕਰਵਾਇਆ ਗਿਆ।ਸਮਾਗਮ ਵਿੱਚ ਪੁੱਜੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਸ਼ਾਮ ਨਗਰ ਦੇ ਸਰਪੰਚ ਬਿਕਰਮਜੀਤ ਸਿੰਘ ਵਲੋਂ ਨਾਟਕ ਖੇਡਣ ਦੇ ਉੱਦਮ ਦੀ ਸ਼ਲਾਘਾ ਕੀਤੀ ਗਈ, ਉਥੇ ਹੀ ਨਸ਼ਾ ਵੇਚਣ ਵਾਲੇ ਦੀ ਪੁਲੀਸ ਨੂੰ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖੇ ਜਾਣ ਬਾਰੇ ਦੱਸਿਆ ਗਿਆ।
ਕਲੱਬ ਪ੍ਰਧਾਨ ਨੇ ਨਸ਼ੇ ਦੀ ਜਾਗਰੂਕਤਾ ਬਾਰੇ ਦੱਸਿਆ ਕਿ ਕੌਣ ਕੌਣ ਕਿਵੇਂ ਕਿਵੇਂ ਨਸ਼ਾ ਰੋਕਣ ਵਿੱਚ ਮਦਦ ਕਰ ਸਕਦੇ ਹਨ।ਸਮਾਗਮ ਦੇ ਅਖੀਰ ਵਿੱਚ ਪਿੰਡ ਦੇ ਗੁਰਮੇਲ ਸਿੰਘ ਨੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਓਥੇ ਹੀ ਨਸ਼ਾ ਵੇਚਣ ਵਾਲਿਆਂ ਖਿਲਾਫ ਇਕਜੁੱਟ ਹੋਣ ਦਾ ਸੱੱਦਾ ਦਿੱਤਾ।ਕਲੱਬ ਮੈਂਬਰ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਖਿਲਾਫ਼ ਜਾਗਰੂਕ ਕਰਨ ਲਈ ਨਾਟਕ ਪੇਸ਼ ਕੀਤਾ।
ਇਸ ਮੌਕੇ ਪਿੰਡ ਦੇ ਪਤਵੰਤੇ ਸਤਨਾਮ ਸਿੰਘ, ਗੁਰਮੇਲ ਸਿੰਘ, ਗੁਰਮਿੰਦਰ ਸਿੰਘ, ਅਰਸ਼ਦੀਪ ਸਿੰਘ, ਸਾਹਿਲਦੀਪ ਸਿੰਘ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …