ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਪਿੰਡ ਗੁਰਨੇ
ਕਲਾਂ ਵਿਖੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ।ਅਕਾਲ ਅਕੈਡਮੀ ਚੱਕ ਭਾਈ ਕੇ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਸਪੁੱਤਰ ਸਰਦਾਰ ਹਰਦੀਪ ਸਿੰਘ ਜਮਾਤ ਦੂਸਰੀ ਨੇ ਉਮਰ ਵਰਗ 5 ਤੋਂ 13 ਸਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਅਕੈਡਮੀ ਦੇ ਪ੍ਰਿ੍ਰੰਸੀਪਲ ਪ੍ਰਵੀਨ ਕੌਰ ਨੇ ਸਾਰੇ ਪਰਿਵਾਰ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਅਕਾਲ ਅਕੈਡਮੀਆਂ ਵਿੱਚ ਸਾਰੇ ਵਿਦਿਆਰਥੀਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਦਿੱਤੀ ਜਾਂਦੀ ਹੈ।ਜੇਤੂ ਵਿਦਿਆਰਥੀਆਂ ਨੂੰ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media