ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਦੇ ਕੈਂਪਸ ਵਿੱਚ ਸ੍ਰੀ ਗੁਰੂ ਗੋਬਿੰਦ
ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਡਾ. ਵਿਕਾਸ ਸੂਦ ਦੀ ਅਗਵਾਈ ‘ਚ ਸਮੂਹ ਸਟਾਫ ਅਤੇ ਸਕੂਲ ਦੇ ਬੱਚਿਆਂ ਦੇ ਸਹਿਯੋਗ ਨਾਲ ਸਵੇਰ ਦੀ ਸਭਾ ਵਿੱਚ ਸ਼ਹੀਦੀ ਦਿਵਸ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਅਤੇ ਸ਼ਬਦ ਗਾਇਨ ਕੀਤੇ ਗਏ ਅਤੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ।ਪ੍ਰਿੰਸੀਪਲ ਸੂਦ ਨੇ ਕਿਹਾ ਕਿ ਪੂਰੀ ਦੁਨੀਆਂ ਵਿੱਚ ਸਭ ਤੋਂ ਦਿਲ ਕੰਬਾਊ ਘਟਨਾ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਫਤਹਿ ਸਿੰਘ ਦੀ ਕੁਰਬਾਨੀ ਹੈ।ਸ਼ਹਾਦਤ ਸਮੇਂ ਜ਼ੋਰਾਵਰ ਸਿੰਘ ਦੀ ਉਮਰ 7 ਸਾਲ 11 ਮਹੀਨੇ 8 ਦਿਨ ਦੀ ਸੀ ਤੇ ਫਤਹਿ ਸਿੰਘ ਦੀ ਉਮਰ 5 ਸਾਲ 10 ਮਹੀਨੇ 10 ਦਿਨ ਦੀ ਸੀ।ਸਕੂਲ ਮੈਨੇਜਮੈਂਟ ਨੇ ਚਾਰੇ ਸਾਹਿਬਜ਼ਾਦਿਆਂ ਦੇ ਜੀਵਨ ਬਾਰੇ ਚਾਨਣਾ ਪਾਇਆ।ਉਨਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਇੱਕ ਲਾਸਾਨੀ ਕੁਰਬਾਨੀ ਹੈ, ਜਿਸ ਦੀ ਮਿਸਾਲ ਪੂਰੀ ਦੁਨੀਆ ‘ਚ ਨਹੀਂ ਮਿਲਦੀ।ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ ਵੀ ਮੌਜ਼ੂਦ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media