ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਬਾਲ ਕਵੀ ਦਰਬਾਰ 5 ਜਨਵਰੀ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾਵੇਗਾ।ਸੁਸਾਇਟੀ ਸੇਵਕਾਂ ਦੀ ਵਿਸ਼ੇਸ਼ ਮੀਟਿੰਗ ਰਾਜਵਿੰਦਰ ਸਿੰਘ ਲੱਕੀ ਪ੍ਰਧਾਨ ਦੀ ਅਗਵਾਈ ਵਿੱਚ ਅਤੇ ਗੁਰਿੰਦਰ ਸਿੰਘ ਗੁਜਰਾਲ, ਜਸਵਿੰਦਰ ਪਾਲ ਸਿੰਘ, ਪ੍ਰੀਤਮ ਸਿੰਘ ਦੀ ਨਿਗਰਾਨੀ ਹੇਠ ਹੋਈ।ਨਰਿੰਦਰ ਪਾਲ ਸਿੰਘ ਸਾਹਨੀ ਸਰਪ੍ਰਸਤ ਨੇ ਦੱਸਿਆ ਕਿ ਇਸ ਬਾਲ ਕਵੀ ਦਰਬਾਰ ਲਈ ਮਿੰਨੀ, ਜੂਨੀਅਰ ਅਤੇ ਸੀਨੀਅਰ ਗਰੁੱਪ ਬਣਾਏ ਗਏ ਹਨ।ਹਰ ਗਰੁੱਪ ਦੇ ਜੇਤੂ ਵਿਦਿਆਰਥੀਆਂ ਦੇ ਨਾਲ ਸਰਵਉਤਮ ਬਾਲ ਕਵੀ ਨੂੰ ਵੀ ਇਨਾਮ ਸਨਮਾਨ ਦਿੱਤਾ ਜਾਵੇਗਾ।ਸੁਰਿੰਦਰ ਪਾਲ ਸਿੰਘ ਸਿਦਕੀ ਪ੍ਰੈਸ ਮੀਡੀਆ ਇੰਚਾਰਜ਼ ਨੇ ਦੱਸਿਆ ਕਿ ਹਾਜ਼ਰ ਸੁਸਾਇਟੀ ਸੇਵਕਾਂ ਨਾਲ ਹੋਏ ਵਿਚਾਰ ਵਟਾਂਦਰੇ ਅਨੁਸਾਰ ਫੈਸਲਾ ਕੀਤਾ ਗਿਆ ਕਿ ਸੁਸਾਇਟੀ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਿਵਮ ਕਲੋਨੀ ਵਿਖੇ ਕਲੋਨੀ ਨਿਵਾਸੀਆਂ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰੂ ਕੇ ਲੰਗਰ ਅਤੇ ਫਰੀ ਐਕੁਪ੍ਰੈਸਰ ਕੈਂਪ ਲਗਾਏ ਜਾਣਗੇ।ਗੁਰਪੁਰਬ ਸਬੰਧੀ 4 ਜਨਵਰੀ ਦੇ ਨਗਰ ਕੀਰਤਨ ਦੌਰਾਨ ਸੁਸਾਇਟੀ ਵਲੋਂ ਸੰਗਤਾਂ ਵਾਸਤੇ ਚਾਹ-ਸਮੋਸਿਆਂ ਦਾ ਸਟਾਲ ਲਗਾਇਆ ਜਾਵੇਗਾ।ਸੁਸਾਇਟੀ ਵਲੋਂ ਪਹਿਲੀ ਵਾਰ ਤਿਆਰ ਕੀਤੀ ਨਵੇਂ ਸਾਲ ਦੀ ਜੰਤਰੀ ਵੀ ਰਲੀਜ਼ ਕੀਤੀ ਗਈ।
ਇਸ ਮੌਕੇ ਹਰਭਜਨ ਸਿੰਘ ਭੱਟੀ, ਗੁਰਿੰਦਰਵੀਰ ਸਿੰਘ, ਦਲਵੀਰ ਸਿੰਘ ਬਾਬਾ, ਅਮਰਿੰਦਰ ਸਿੰਘ ਮੌਖਾ, ਗੁਰਪ੍ਰੀਤ ਸਿੰਘ, ਗਿਰੀਸ਼ ਕੁਮਾਰ ਅਤੇ ਭਾਈ ਸੁੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਦੇ …