ਅੰਮ੍ਰਿਤਸਰ 26 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਕਿ ਵਿਕਾਸ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦਾ ਖਾਸ ਧਿਆਨ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਉਹ ਆਪ ਵਿਕਾਸ ਕਾਰਜਾਂ ਦਾ ਨਰੀਖਣ ਕਰਨਗੇ ਅਤੇ ਜੇਕਰ ਕਿਤੇ ਵੀ ਮਟੀਰੀਅਲ ਦੀ ਗੁਣਵੱਤਾ ਵਿੱਚ ਕਮੀ ਪਾਈ ਗਈ ਤਾਂ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਅਧੀਨ ਪਿੰਡਾਂ ਦੇ ਵਿਅਕਤੀਆਂ ਨੂੰ ਵੱਧ ਤੋਂ ਵੱਧ ਕੰਮ ਮੁਹੱਈਆ ਕਰਵਾਇਆ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ਼ਾਂ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਾਰੇ ਵਿਕਾਸ ਕਾਰਜ਼ ਪਾਰਦਰਸ਼ੀ ਢੰਗ ਨਾਲ ਹੋਣੇ ਚਾਹੀਦੇ ਹਨ।ਉਨਾਂ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਮੁਕੰਮਲ ਹੋ ਚੁੱਕੇ ਵਿਕਾਸ ਕਾਰਜ਼ਾਂ ਦੇ ਯੁਟੀਲਾਈਜੇਸ਼ਨ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਾਇਓਰੈਂਡੀਮੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।ਉਨਾਂ ਅਧਿਕਾਰੀਆਂ ਨੁੰ ਕਿਹਾ ਕਿ ਬੀ.ਆਰ.ਟੀ.ਐਸ ਬੱਸਾਂ ਦੀ ਸਰਵਿਸ ਨੂੰ ਮਾਨਾਂਵਾਲਾ ਤੱਕ ਕਰਨ ਲਈ ਘੋਖ ਕੀਤੀ ਜਾਵੇ।ਉਨਾਂ ਨਿਗਮ ਦੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਾਫ਼ ਸਫ਼ਾਈ ਵਿਵੱਸਥਾ ਦਾ ਖਾਸ ਧਿਆਨ ਰੱਖਿਆ ਜਾਵੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜ੍ਹਕਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ, ਐਸ.ਈ ਨਗਰ ਨਿਗਮ ਸੰਦੀਪ ਸਿੰਘ, ਐਕਸੀਐਨ ਇੰਦਰਜੀਤ ਸਿੰਘ ਤੋਂ ਇਲਾਵਾ ਸਮੂਹ ਬੀ.ਡੀ.ਪੀ.ਓਜ਼ ਹਾਜ਼ਰ ਸਨ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …