Friday, March 14, 2025
Breaking News

ਇਸਕਾਨ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪੀ.ਬੀ.ਜੀ ਵੈਲਫੇਅਰ ਕਲੱਬ ਅਤੇ ਇਸਕਾਨ ਵਲੋਂ ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ, ਬਾ-ਕਮਾਲ ਦਲੇਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹੋਏ ਖੂਨਦਾਨ ਕੈਂਪ, ਗਤਕੇ ਦਾ ਪ੍ਰਦਰਸ਼ਨ, ਚਾਰ ਸਾਹਿਬਜ਼ਾਦੇ ਫਿਲਮ ਦਾ ਪ੍ਰਦਰਸ਼ਨ ਅਤੇ ਸਿੱਖ ਇਤਿਹਾਸ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ।ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਿਤ ਸਰੀਨ ਨੇ ਖ਼ੁਦ ਖੂਨਦਾਨ ਕਰਕੇ ਸਾਹਿਬਜਾਦਿਆਂ ਦੀ ਵਡਮੁੱਲੀ ਸ਼ਹਾਦਤ ਨੂੰ ਯਾਦ ਕੀਤਾ।ਦਸਤਾਰ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਬਹੁਤ ਹੀ ਖੂਬਸੂਰਤ ਦਸਤਾਰਾਂ ਸਜਾਈਆਂ।ਉਨ੍ਹਾਂ ਕਿਹਾ ਕਿ ਚਾਰ ਸਾਹਿਬਜਾਦਿਆਂ ਨੇ ਧਰਮ ਦੀ ਖਾਤਿਰ ਲਾਸਾਨੀ ਸ਼ਹਾਦਤ ਦਿੱਤੀ ਸੀ।ਇਸ ਮੌਕੇ ਹਾਜ਼ਰੀਨ ਨੂੰ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦੀ ਸਹੁੰ ਵੀ ਚੁਕਾਈ ਗਈ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …