Saturday, December 28, 2024

ਵਧੀਕ ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ 26 ਜਨਵਰੀ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ।
ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐਨ.ਸੀ.ਸੀ ਕੈਡਿਟਾਂ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇ।ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਨੂੰ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਹੋਣ ਵਾਲੇ ਕਲਚਰਲ ਪ੍ਰੋਗਰਾਮ ਅਤੇ ਪਰੇਡ ਦੀ ਰਿਹਰਸਲ 19 ਜਨਵਰੀ ਤੋਂ ਸ਼ੁਰੂ ਹੋਵੇਗੀ, ਜਦਕਿ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਐਸ.ਪੀ ਜਗਜੀਤ ਸਿੰਘ ਵਾਲੀਆ, ਐਸ.ਡੀ.ਐਮ ਮਨਕੰਵਲ ਚਾਹਲ, ਡੀ.ਐਸ.ਪੀ ਬਲਰਾਜ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਮਜ਼ਲੂਮਾਂ ਦੀ ਰੱਖਿਆ, ਹੱਕ-ਸੱਚ ਲਈ ਅਵਾਜ਼ …