ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ `ਤੇ
ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਔਜਲਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਆਪਣੇ ਆਪ ਵਿੱਚ ਇੱਕ ਵਿਸ਼ਵਕੋਸ਼ ਸਨ, ਜਿਨ੍ਹਾਂ ਦਾ ਮਾਰਗਦਰਸ਼ਨ ਦੇਸ਼ ਦੇ ਹਰ ਵਿਅਕਤੀ ਲਈ ਜਰੂਰੀ ਸੀ ਅਤੇ ਹਮੇਸ਼ਾਂ ਰਹੇਗਾ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਡਾ: ਮਨਮੋਹਨ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ `ਤੇ ਪੁੱਜੇ, ਜਿਥੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਸੰਸਦ ਮੈਂਬਰ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਅਜਿਹੇ ਵਿਅਕਤੀ ਸਨ, ਜਿਨ੍ਹਾਂ ਨੇ ਆਪਣੀ ਦੂਰਅੰਦੇਸ਼ੀ ਸੋਚ ਨਾਲ ਦੇਸ਼ ਦੀ ਡਗਮਗਾ ਰਹੀ ਆਰਥਿਕਤਾ ਨੂੰ ਸੰਭਾਲਿਆ ਅਤੇ ਇਸ ਨੂੰ ਅੰਤਰਰਾਸ਼ਟਰੀ ਪੱਧਰ `ਤੇ ਪ੍ਰਸਿੱਧੀ ਦਿਵਾਈ।ਉਹ ਆਪਣੇ ਆਪ ਵਿੱਚ ਇੱਕ ਐਨਸਾਈਕਲੋਪੀਡੀਆ ਸਨ।ਲੋਕ ਸਭਾ ਮੈਂਬਰ ਔਜਲਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਦੇ ਦੇਹਾਂਤ ਨਾਲ ਇੱਕ ਅਧਿਆਏ ਖਤਮ ਹੋ ਗਿਆ ਹੈ।ਉਨ੍ਹਾਂ ਦੇ ਜਾਣ ਨਾਲ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media