Monday, September 21, 2026

ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਬਾਬਾ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਆਰਥਿਕ ਸੁਧਾਰਾਂ ਦੇ ਸ਼ਾਸਤਰੀ, ਕਾਂਗਰਸ ਸਰਕਾਰ ਦੀ ਅਗਵਾਈ ਕਰਨ ਵਾਲੇ ਭਾਰਤ ਸਰਕਾਰ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਦੇ ਅਕਾਲ ਚਲਾਣੇ ‘ਤੇ ਨਿਹੰਗ ਸਿੰਘਾਂ ਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਨੇਕ ਸਿਆਸਤਦਾਨ ਦੇ ਚਲਾਣੇ ਨਾਲ ਦੇਸ਼ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਵਰਗੀ ਬੇਦਾਗ਼ ਰਾਜਸੀ ਸਿੱਖ ਸਖ਼ਸ਼ੀਅਤ ਅੱਜ ਦੇ ਸਮੇਂ ਵਿੱਚ ਮਿਲਣੀ ਮੁਸ਼ਕਲ ਹੈ।ਉਹ ਨਿਮਰ, ਮਿੱਠਾ ਤੇ ਘੱਟ ਬੋਲਣ ਅਤੇ ਦੇਸ਼ ਦੇ ਭਲੇ ‘ਚ ਕੰਮ ਕਰਨ ਵਾਲੀ ਸਖਸ਼ੀਅਤ ਸਨ।ਅਕਾਲ ਪੁਰਖ ਦੇ ਚਰਨਾਂ ‘ਚ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਅਤੇ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …