ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਕਰਮਜੀਤ ਸਿੰਘ ਨੇ ਦੇਸ਼ ਭਗਤ ਕਾ.
ਉਜਾਗਰ ਸਿੰਘ ਖਤਰਾਏ ਕਲਾਂ ਦੇ ਪੋਤਰੇ ਸਰਦਾਰ ਦਿਲਬਾਗ ਸਿੰਘ ਨੂੰ ਪੰਜਾਬੀ ਭਾਸ਼ਾ ਨੂੰ ਪ੍ਰਫੁੁਲਤਿ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਯੂਨੀਵਰਸਿਟੀ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦੀ ਗੱਲ ਕਹੀ ਹੈ।ਉਘੇ ਆਜ਼ਾਦੀ ਘੁਲਾਟੀਏ ਕਾ. ਉਜਾਗਰ ਸਿੰਘ ਖਤਰਾਏ ਕਲਾਂ ਦੇ ਸਨਮਾਨ ਵਿੱਚ ਹੋਣ ਵਾਲੇ ਆਗਾਮੀ ਸਾਲਾਨਾ ਸੱਭਿਆਚਾਰਕ ਮੇਲੇ ਅਤੇ ਸੈਮੀਨਾਰ ਬਾਰੇ ਵਿਚਾਰ-ਵਟਾਂਦਰੇ ਦੌਰਾਨ ਡਾ: ਕਰਮਜੀਤ ਸਿੰਘ ਨੇ ਦੇਸ਼ ਭਗਤ ਕਾ. ਉਜਾਗਰ ਸਿੰਘ ਦੀ ਯਾਦ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇਣ ਦਾ ਵੀ ਪ੍ਰਸਤਾਵ ਰੱਖਿਆ।ਉਨ੍ਹਾਂ ਸੁਝਾਅ ਦਿੱਤਾ ਕਿ ਇਹ ਵਜ਼ੀਫ਼ਾ ਹਰ ਸਾਲ ਯੋਗ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਅਤੇ ਸਮਾਜ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ।ਉਹਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਅਤੇ ਪੰਜਾਬੀ ਭਾਸ਼ਾ ਨੂੰ ਮਸਨੁਈ ਬੁੱਧੀ ਨਾਲ ਜੋੜ ਕੇ ਵਿਸ਼ਵ ਪੱਧਰ `ਤੇ ਪ੍ਰਚਾਰਨ ਅਤੇ ਪ੍ਰਸਾਰਣ ਦੀ ਮਹੱਤਤਾ `ਤੇ ਜ਼ੋਰ ਦਿੱਤਾ।
ਡਾ: ਕਰਮਜੀਤ ਸਿੰਘ ਨੇ ਉਘੇ ਪੰਜਾਬੀ ਚਿੰਤਕ ਪ੍ਰੋ. ਗੁਰਭਜਨ ਗਿੱਲ ਅਤੇ ਉਘੇ ਲੇਖਕ ਨਿਰਮਲ ਜੋੜਾ ਦੀ ਟੀਮ ਵਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।ਉਨ੍ਹਾਂ ਨੇ “ਸੱਭਿਆਚਾਰਕ ਮੇਲਿਆਂ ਦੇ ਪਿਤਾਮਾ” ਸਰਦਾਰ ਜਗਦੇਵ ਸਿੰਘ ਜੱਸੋਵਾਲ ਨੂੰ ਉਨ੍ਹਾਂ ਦੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਲਈ ਦਿੱਤੇ ਅਥਾਹ ਯੋਗਦਾਨ ਨੂੰ ਸਵੀਕਾਰ ਕਰਦੇ ਹੋਏ ਯਾਦ ਕੀਤਾ।ਦਿਲਬਾਗ ਸਿੰਘ ਨੇ ਵਾਈਸ-ਚਾਂਸਲਰ ਨੂੰ ਉਨ੍ਹਾਂ ਦੀ ਨਿਯੁੱਕਤੀ ‘ਤੇ ਜਿਥੇ ਵਧਾਈਆਂ ਦਿੱਤੀਆਂ ਉਥੇ ਪੰਜਾਬ ਦੇ ਮਾਨਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਹਨਾਂ ਨੇ ਬਹੁਤ ਹੀ ਦੂਰ-ਅੰਦੇਸ਼ੀ ਵਾਲੇ ਉਪ-ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿੱਤੇ ਹਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media