Wednesday, March 19, 2025

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਥਾਨਕ ਜਵੰਧਾ ਕੈਂਚੀਆਂ ਦੀ ਸੰਗਤ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਰਾਗੀ ਸਿੰਘਾਂ ਦੇ ਜਥੇ ਵਲੋਂ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਦੋ ਵੱਡੇ ਸਾਹਿਬਜ਼ਾਦਿਆਂ ਅਤੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹੰਦ ਨੇ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ।ਚਰਨਜੀਤ ਸਿੰਘ ਜੰਡੂ ਨੇ ਕਿਹਾ ਕਿ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੇ ਧਰਮ ਦੀ ਰਾਖੀ ਕਰਦਿਆਂ ਜ਼ਬਰ ਜ਼ੁਲਮ ਅਤੇ ਸੂਬਾ ਸਰਹੰਦ ਅੱਗੇ ਨਾ ਝੁਕਦਿਆਂ ਕੁਰਬਾਨੀ ਦਿੱਤੀ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਲੋਂ ਦਿੱਤੀ ਕੁਰਬਾਨੀ ਦੀ ਮਿਸਾਲ ਦੁਨੀਆਂ ਵਿੱਚ ਕਿਤੇ ਵੀ ਨਹੀਂ ਮਿਲਦੀ।
ਇਸ ਮੌਕੇ ਸੁਖਦੇਵ ਸਿੰਘ ਸੰਧੇ, ਸਰਵਣ ਭਗਤ, ਕੁਲਵੰਤ ਸਿੰਘ ਸੰਧੇ, ਗੁਰਮੇਰ ਸਿੰਘ ਸੰਧੇ, ਗੁਰਮੁੱਖ ਸੰਧੇ, ਕਿਰਪਾਲ ਸਿੰਘ ਸੰਧੇ, ਮੱਘਰ ਸਿੰਘ ਲੀਲਾ, ਮਨਿੰਦਰ ਸੰਧੇ, ਸਤਪਾਲ ਸੰਧੇ ਆਦਿ ਹਾਜ਼ਰ ਸਨ।ਗੁਰੂ ਕਾ ਲੰਗਰ ਤਿੰਨੇ ਦਿਨ ਅਤੁੱਟ ਵਰਤਿਆ।

 

Check Also

ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …