ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਨਾਵਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਅਕੈਡਮੀ ਮੁਖੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਪਹਿਲੇ ਦੋ ਦਿਨ ਗੁਰਮਤਿ ਅਧਿਆਪਕ ਰਾਮ ਸਿੰਘ ਦੁਆਰਾ ਕਵਿਤਾਵਾਂ ਤੇ ਕਥਾ ਵਿਚਾਰਾਂ ਦੌਰਾਨ ਇਤਿਹਾਸ ਸੁਣਾਇਆ ਗਿਆ ਅਤੇ ਤੀਸਰੇ ਦਿਨ ਵਿਦਿਆਰਥੀਆਂ ਅਤੇ ਸਟਾਫ ਦੁਆਰਾ ਕੀਤੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਵਿਦਿਆਰਥੀਆਂ ਨੂੰ ਲੜੀਵਾਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਵਿਦਿਆਰਥੀਆਂ ਨੇ ਸ਼ਬਦ ਕੀਰਤਨ ਅਤੇ ਕਵੀਸ਼ਰੀ ਵਾਰਾਂ ਗਾਇਨ ਕੀਤੀਆਂ।ਅਕੈਡਮੀ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਹਾਜ਼ਰੀਆਂ ਭਰੀਆਂ।
Check Also
ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …