ਅੰਮ੍ਰਿਤਸਰ, 29 ਦਸੰਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਅਤੇ ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਵਲੋਂ ਸੰਸਾਰ ਪ੍ਰਸਿੱਧ ਮਰਹੂਮ ਗਾਇਕ
ਮੁਹੰਮਦ ਰਫ਼ੀ ਸਾਹਿਬ ਦੇ 100 ਵੇਂ ਜਨਮ ਦਿਵਸ ਨੂੰ ਸਮਰਪਿਤ ਸੰਗੀਤਮਈ ਸ਼ਾਮ ਦਾ ਆਯੋਜਨ ਕੀਤਾ ਗਿਆ।ਇਸ ਸ਼ਾਮ ਦਾ ਸ਼ੁਭ ਆਰੰਭ ਵਿਰਸਾ ਵਿਹਾਰ ਵਿਖੇ ਲਗੇ ਹੋਏ ਮੁਹੰਮਦ ਰਫ਼ੀ ਦੇ ਬੁੱਤ `ਤੇ ਫੁੱਲ ਮਾਲਾ ਪਹਿਨਾ ਕੇ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਸ਼ੈਸ਼ਨ ਜੱਜ ਸ੍ਰੀ ਪਰਮਿੰਦਰ ਰਾਏ ਪੀ.ਸੀ.ਐਸ ਸੁਨੀਲ ਕਹਿਰ, ਸਾਬਕਾ ਸੀਨੀ. ਡਿਪਟੀ ਮੇਅਰ ਰਮਨ ਬਖ਼ਸ਼ੀ, ਪ੍ਰਿੰ. ਆਂਚਲ ਮਹਾਜ਼ਨ, ਮਨਜਿੰਦਰ ਸਿੰਘ ਮੁੱਖੀ ਪੰਜਾਬੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ, ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ, ਗਾਇਕ ਹਰਿੰਦਰ ਸੋਹਲ ਆਦਿ ਨੇ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ।ਇਸ ਪ੍ਰੋਗਰਾਮ ਵਿੱਚ ਅਸ਼ੋਕ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਲੋਕ ਸਾਜ਼ਾਂ ਦੀ ਜੁਗਲਬੰਦੀ ਨੂੰ ਸ਼ਾਨਦਾਰ ਤਰੀਕੇ ਨਾਲ ਪੇਸ਼ ਕੀਤਾ।
ਇਸ ਸੰਗੀਤਮਈ ਸ਼ਾਮ ਦੇ ਗਾਇਕ ਡਾ. ਅਮਿਤ ਧਵਨ, ਕੁਲਬੀਰ ਸਿੰਘ, ਪਵਨ ਕਪੂਰ, ਗੁਰਪ੍ਰੀਤ ਸਿੰਘ, ਡਾ. ਹਰਪ੍ਰੀਤ ਸਿੰਘ, ਮਨਜੀਤ ਇੰਦਰ, ਮਨੀਸ਼ ਸਹਿਦੇਵ, ਸੁਨੀਲ ਕੁਮਾਰ, ਹਰਜੀਤ ਸਿੰਘ, ਜਤਿੰਦਰ ਸਿੰਘ, ਸੁਖਵੰਤ ਸਿੰਘ, ਵਿਜੇ ਅਰੋੜਾ, ਪਰਦੀਪ, ਦਵਿੰਦਰ ਖੋਸਲਾ, ਜਸਪਿੰਦਰ ਸਿੰਘ, ਸੁਸ਼ੀਲ ਕੁਮਾਰ, ਭੁਪਿੰਦਰ ਸਿੰਘ ਨੇ ਮੁਹੰਮਦ ਰਫ਼ੀ ਸਾਹਿਬ ਦੇ ਗਾਏ ਹੋਏ ਗੀਤ ਪੇਸ਼ ਕੀਤੇ।ਗਾਇਕ ਹਰਿੰਦਰ ਸੋਹਲ ਵਲੋਂ ਰਫ਼ੀ ਸਾਹਿਬ ਦੇ ਜੀਵਨ ਉਨ੍ਹਾਂ ਦੇ ਸੰਘਰਸ਼ਾਂ ਅਤੇ ਗੀਤਾਂ ਬਾਰੇ ਵਿਸਥਾਰ ਨਾਲ ਦਰਸ਼ਕਾਂ ਅਤੇ ਕਲਾਕਾਰਾਂ ਨਾਲ ਸਾਂਝੀਆਂ ਕੀਤੀਆਂ।ਪ੍ਰੋਗਰਾਮ ਦੇ ਅੰਤ ‘ਚ ਆਏ ਹੋਏ ਮਹਿਮਾਨ ਅਤੇ ਗਾਇਕਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਰਾਣਾ ਪ੍ਰਤਾਪ ਸ਼ਰਮਾ, ਜਸਪਾਲ ਸਿੰਘ (ਕਾਰ ਸ਼ਿੰਗਾਰ), ਗੁਰਤੇਜ ਮਾਨ, ਸਾਵਨ ਵੇਰਕਾ, ਗੁਰਪ੍ਰੀਤ ਸਿੰਘ ਆਦਿ ਕਲਾਕਾਰ ਅਤੇ ਦਰਸ਼ਕ ਵੱਡੀ ਗਿਣਤੀ ‘ਚ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media