ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 31 ਦਸੰਬਰ ਨੂੰ ਹੋਵੇਗੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸਮਰਥਨ ਵਿੱਚ ਲਿਆ ਹੈ।ਉਨ੍ਹਾਂ ਕਿਹਾ ਕਿ 31 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦਾ ਏਜੰਡਾ ਅਹੁੱਦੇਦਾਰਾਂ ਤੇ ਮੈਂਬਰਾਂ ਨੂੰ ਭੇਜੇ ਗਏ ਪਹਿਲਾਂ ਵਾਲੇ ਏਜੰਡੇ ਅਨੁਸਾਰ ਹੀ ਰਹੇਗਾ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …