Monday, October 26, 2026

ਕੇਂਦਰ ਸਰਕਾਰ ਬਣਾਏ ਡਾ. ਮਨਮੋਹਨ ਸਿੰਘ ਦੀ ਢੁੱਕਵੀਂ ਯਾਦਗਾਰ – ਐਡਵੋਕੇਟ ਧਾਮੀ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ  ਦੇ ਪਰਿਵਾਰ ਦੀ ਮੰਗ ਅਨੁਸਾਰ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਡਾ. ਮਨਮੋਹਨ ਸਿੰਘ ਦੀ ਬਦੌਲਤ ਹੀ ਅੱਜ ਦੇਸ਼ ਸਥਿਰ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਮੁੱਖ ਰੱਖਦਿਆਂ ਪਰਿਵਾਰ ਦੀ ਭਾਵਨਾ ਅਨੁਸਾਰ ਢੁੱਕਵਾਂ ਮਾਣ-ਸਨਮਾਨ ਦੇਣਾ ਸਰਕਾਰ ਦਾ ਫ਼ਰਜ਼ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਜਦੋਂ ਵਿਸ਼ਵ ਵਿੱਤੀ ਮੰਦੀ ਦੇ ਦੌਰ ਵਿੱਚੋਂ ਲੰਘ ਰਿਹਾ ਸੀ ਤਾਂ ਡਾ. ਮਨਮੋਹਨ ਸਿੰਘ ਨੇ ਆਪਣੀ ਲਿਆਕਤ ਨਾਲ ਜਿਥੇ ਭਾਰਤ ਦੇਸ਼ ਨੂੰ ਆਰਥਿਕ ਤੌਰ ’ਤੇ ਸਥਿਰ ਕੀਤਾ, ਉਥੇ ਹੀ ਪੂਰੀ ਦੁਨੀਆ ਨੂੰ ਵੀ ਮਾਰਗ-ਦਰਸ਼ਨ ਦਿੱਤਾ ਸੀ।ਅਜਿਹੀ ਸ਼ਖ਼ਸੀਅਤ ਨਾਲ ਚਲਾਣੇ ਬਾਅਦ ਉਨ੍ਹਾਂ ਦਾ ਸੰਸਕਾਰ ਰਾਜਘਾਟ ਵਿਖੇ ਨਾ ਕਰਨਾ ਨਿਰਾਦਰ ਵਾਂਗ ਹੈ।ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਸੀ ਹੋਣਾ ਚਾਹੀਦਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਦਾ ਨੋਟਿਸ ਲੈਣ ਅਤੇ ਦੁਨੀਆਂ ਵਿੱਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੀ ਸਿੱਖ ਸ਼ਖ਼ਸੀਅਤ ਡਾ. ਮਨਮੋਹਨ ਸਿੰਘ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਢੁੱਕਵੀਂ ਯਾਦਗਾਰ ਉਸਾਰਨ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …