Monday, July 20, 2026

ਕਿਸਾਨੀ ਸੰਘਰਸ਼ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ 30 ਦਸੰਬਰ ਨੂੰ ਰਹਿਣਗੇ ਬੰਦ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਕਿਸਾਨ ਜਥੇਬੰਦੀਆਂ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫੈਸਲਾ ਕੀਤਾ ਹੈ।ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੀ 31 ਦਸੰਬਰ ’ਤੇ ਕਰ ਦਿੱਤੀ ਸੀ।ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਹਠੀ ਰਵੱਈਆ ਛੱਡ ਕੇ ਤਰਜ਼ੀਹੀ ਪੱਧਰ ‘ਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨਣਾ ਚਾਹੀਦਾ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …