Tuesday, February 18, 2025

ਮਾਣਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਣਯੋਗ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨਸ਼ਿਆਂ ਖਿਲਾਫ ਆਪਣੀ ਯਾਤਰਾ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਵਿਖੇ ਪਹੁੰਚੇ।ਪ੍ਰਿੰਸੀਪਲ ਡਾ. ਆਤਮਾ ਸਿੰਘ ਗਿੱਲ ਵਾਈਸ ਪ੍ਰਿੰਸੀਪਲ ਮੈਡਮ ਬਬੀਤਾ ਪਾਹਵਾ, ਜਗਤਾਰ ਸਿੰਘ ਸਰਾਏ, ਹਰਪ੍ਰੀਤ ਸਿੰਘ ਭੁੱਲਰ, ਮੈਡਮ ਪੂਨਮ ਸ਼ਰਮਾ, ਮੈਡਮ ਪਵਨੀਤ ਕੌਰ, ਮੈਡਮ ਗਗਨਪ੍ਰੀਤ ਕੌਰ, ਗਗਨਦੀਪ ਸਿੰਘ ਪੁਰੇਵਾਲ, ਮੈਡਮ ਪੂਨਮ ਸ਼ਰਮਾ, ਮੈਡਮ ਸੁਮਨਦੀਪ ਕੌਰ ਅਤੇ ਹੋਰ ਸਾਰੇ ਸਟਾਫ ਨੇ ਗਵਰਨਰ ਸਾਹਿਬ ਦਾ ਜ਼ੋਰਦਾਰ ਸਵਾਗਤ ਕੀਤਾ।ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਤੋਂ ਪ੍ਰਿੰਸੀਪਲ ਨਵਤੇਜ ਸਿੰਘ ਬੱਲ ਅਤੇ ਲੈਕਚਰਾਰ ਅਨਹਦ ਪੁਰੀ ਵੀ ਗਰਵਨਰ ਸਾਹਿਬ ਦੇ ਸਵਾਗਤ ਲਈ ਸ੍ਰੀ ਗੁਰੂ ਅਰਜਨ ਦੇਵ ਸਕੂਲ ਪਹੁੰਚੇ।ਸਵਾਗਤ ਲਈ ਸਕੂਲ ਦੇ ਰਾਸ਼ਟਰੀ ਸੇਵਾ ਯੋਜਨਾ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਸਕੂਲ ਦੀ ਬੈਂਡ ਟੀਮ ਦੇ ਬੱਚੇ ਵੀ ਹਾਜ਼ਰ ਸਨ।ਗਵਰਨਰ ਸਾਹਿਬ ਨੇ ਸਕੂਲ ਦੇ ਬੱਚਿਆਂ ਅਤੇ ਸਮੂਹ ਸਟਾਫ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਇਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।

Check Also

ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …