Saturday, April 26, 2025

ਐਮ.ਪੀ ਔਜਲਾ ਆਪਣੇ ਪਰਿਵਾਰ ਸਮੇਤ ਡਾ: ਮਨਮੋਹਨ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ

ਹਿੰਦੂ ਕਾਲਜ ਵਲੋਂ ਵੀ ਸ਼ਰਧਾਂਜਲੀ ਭੇਟ ਕੀਤੀ ਗਈ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪਰਿਵਾਰ ਸਮੇਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦਰਸ਼ਨਾਂ ਲਈ ਦਿੱਲੀ ਪਹੁੰਚੇ।ਐਮ.ਪੀ ਔਜਲਾ ਨੇ ਅੰਮ੍ਰਿਤਸਰ ਅਤੇ ਹਿੰਦੂ ਕਾਲਜ ਦੀ ਤਰਫੋਂ ਦਿੱਲੀ ਸਥਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫਤਰ ਵਿੱਚ ਰੱਖੀ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਭੇਟ ਕੀਤੀ।ਇਸ ਦੌਰਾਨ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ, ਸੰਸਦ ਮੈਂਬਰ ਔਜਲਾ ਦੀ ਪਤਨੀ ਅਨਦਲੀਬ ਕੌਰ ਔਜਲਾ ਅਤੇ ਉਨ੍ਹਾਂ ਦੇ ਪੁੱਤਰ ਬਾਬਰ ਔਜਲਾ ਹਾਜ਼ਰ ਸਨ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਮਹਾਨ ਅਰਥ ਸ਼ਾਸਤਰੀ ਨੂੰ ਹੰਝੂ ਭਰੀਆਂ ਅੱਖਾਂ ਨਾਲ ਅਲਵਿਦਾ ਆਖੀ।ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਹਮੇਸ਼ਾਂ ਉਨ੍ਹਾਂ ਲਈ ਮਾਰਗ ਦਰਸ਼ਕ ਰਹੇ ਹਨ।ਡਾ: ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਪਿਆਰ ਹਮੇਸ਼ਾਂ ਉਨ੍ਹਾਂ ਨੂੰ ਪ੍ਰੇਰਿਤ ਕਰਦਾ ਰਿਹਾ ਹੈ।ਐਮ.ਪੀ ਔਜਲਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਦੇ ਜੀਵਨ ਅਤੇ ਸਾਦਗੀ ਤੋਂ ਕੇਵਲ ਉਹ ਹੀ ਨਹੀਂ ਬਲਕਿ ਉਨ੍ਹਾਂ ਦੇ ਪਰਿਵਾਰ ਦਾ ਹਰ ਮੈਂਬਰ ਪ੍ਰਭਾਵਿਤ ਹਨ ।
ਐਮ.ਪੀ ਔਜਲਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਨੇ ਹਿੰਦੂ ਕਾਲਜ ਅੰਮ੍ਰਿਤਸਰ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਸੀ, ਇਸ ਲਈ ਉਨ੍ਹਾਂ ਅਤੇ ਗੁਰੂ ਨਗਰੀ ਦੇ ਹਰ ਨਾਗਰਿਕ ਦੀ ਤਰਫ਼ੋਂ ਵੀ ਉਹ ਡਾ. ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ ਅਤੇ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਵੇ।

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …