ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਇਕੱਤਰਤਾ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ।ਸਥਾਨਕ ਜਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਆਯੋਜਿਤ ਮੀਟਿੰਗ ਵਿੱਚ ਵੱਖ-ਵੱਖ ਸਰਕਾਰੀ, ਅਰਧ ਸਰਕਾਰੀ, ਜੁਡੀਸ਼ਰੀ ਅਤੇ ਬੈਂਕਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।ਪ੍ਰਧਾਨਗੀ ਮੰਡਲ ਵਿੱਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਓ.ਪੀ ਖਿੱਪਲ, ਜਸਵੀਰ ਸਿੰਘ ਖ਼ਾਲਸਾ, ਕਰਨੈਲ ਸਿੰਘ ਸੇਖੋਂ, ਮੁੱਖ ਸਲਾਹਕਾਰ ਆਰ.ਐਲ ਪਾਂਧੀ, ਬਾਪੂ ਰਾਮ ਸਰੂਪ ਅਲੀਸ਼ੇਰ, ਨੈਸ਼ਨਲ ਅਵਾਰਡੀ ਸਤਦੇਵ ਸ਼ਰਮਾ, ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਸਕੱਤਰ ਜਨਰਲ ਤਿਲਕ ਰਾਜ ਸਤੀਜਾ, ਮੀਤ ਪ੍ਰਧਾਨ ਰਜਿੰਦਰ ਸਿੰਘ ਚੰਗਾਲ, ਰਜਿੰਦਰ ਕੁਮਾਰ ਗੋਇਲ, ਜਨਕ ਰਾਜ ਜੋਸ਼ੀ ਆਦਿ ਮੌਜ਼ੂਦ ਸਨ।
ਐਸੋਸੀਏਸਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਰਵਿੰਦਰ ਸਿੰਘ ਗੁੱਡੂ, ਆਰ.ਐਲ.ਪਾਂਧੀ, ਸੁਰਿੰਦਰ ਸਿੰਘ ਸੋਢੀ, ਸੁਰਿੰਦਰ ਪਾਲ ਸਿੰਘ ਸਿਦਕੀ, ਕੰਵਲਜੀਤ ਸਿੰਘ, ਓ.ਪੀ ਖਿੱਪਲ, ਪਰਮਜੀਤ ਸਿੰਘ ਟਿਵਾਣਾ, ਬਲਵੰਤ ਸਿੰਘ ਜੋਗਾ, ਮੰਗਤ ਰਾਜ ਸਖੀਜਾ, ਲਾਲ ਚੰਦ ਸੈਣੀ, ਨੈਸ਼ਨਲ ਅਵਾਰਡੀ ਸਤਦੇਵ ਸ਼ਰਮਾ, ਜਸਵੀਰ ਸਿੰਘ ਖਾਲਸਾ ਆਦਿ ਬੁਲਾਰਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ, ਚਮੌਕਰ ਦੀ ਜੰਗ ਵਿੱਚ ਵੱਡੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ, ਦਾਦੀ ਮਾਂ ਦੀ ਪੋਤਿਆਂ ਨੂੰ ਦਿੱਤੀ ਸਿੱਖਿਆ, ਵਜੀਦ ਖਾਂ ਦੀ ਕਚਿਹਰੀ ਵਿੱਚ ਸਾਹਿਬਜ਼ਾਦਿਆਂ ਦੀ ਦਲੇਰੀ ਅਡੋਲਤਾ ਦੀ ਮਿਸਾਲ, ਦੀਵਾਰ ਵਿੱਚ ਚਿਣੇ ਜਾਣਾ, ਦਿਵਾਨ ਟੋਡਰ ਮੱਲ ਵਲੋਂ ਸਸਕਾਰ ਆਦਿ ਇਤਿਹਾਸ ਦਾ ਜ਼ਿਕਰ ਕਰਦਿਆਂ ਸ਼ਹੀਦਾਂ ਨੂੰ ਸਿਜ਼ਦਾ ਕੀਤਾ।
ਬੁਲਾਰਿਆਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਵਰਵਾਸ ਹੋ ਜਾਣ ‘ਤੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੀ ਜੀਵਨੀ ‘ਤੇ ਵਿਸਥਾਰ ਪੂਰਵਕ ਚਾਨਣਾ ਪਾਇਆ।ਅਰੋੜਾ ਨੇ ਇਹ ਵੀ ਦੱਸਿਆ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਵਰਵਾਸ ਹੋਣ ਕਾਰਨ ਅੱਜ ਦਾ ਸਨਮਾਨ ਅਤੇ ਸੱਭਿਆਚਾਰਕ ਸਮਾਗਮ ਮੁਲਤਵੀ ਕਰ ਦਿੱਤਾ ਹੈ।ਇਹ ਸਮਾਗਮ ਹੁਣ 11 ਜਨਵਰੀ ਨੂੰ ਕੇ.ਆਰ ਬਲੈਸਿੰਗ ਹੋਟਲ ਪਟਿਆਲਾ ਗੇਟ ਵਿਖੇ ਸਵੇਰੇ 10:00 ਵਜੇ ਹੋਵੇਗਾ।
ਇਸ ਮੌਕੇ ਮੰਗਤ ਰਾਜ ਸਖੀਜਾ ਮਹਿੰਦਰ ਸਿੰਘ ਢੀਂਡਸਾ, ਬਲਦੇਵ ਸਿੰਘ ਰਤਨ, ਦਰਸ਼ਨ ਸਿੰਘ ਰਤਨ, ਵਰਿੰਦਰ ਬਾਂਸਲ, ਦਰਸ਼ਨ ਸਿੰਘ ਵਲਿੰਗ, ਥਾਣੇਦਾਰ ਬਲਜਿੰਦਰ ਸਿੰਘ, ਜਗਦੀਸ਼ ਰਾਏ ਸਿੰਗਲਾ, ਅਸ਼ੋਕ ਕੁਮਾਰ ਕਾਂਸਲ, ਸੁਭਾਸ਼ ਚੰਦ ਅਰੋੜਾ, ਸਿੰਦਰਪਾਲ ਅਸਟਾ ਸੁਪਰਡੈਂਟ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਅਹੁੱਦੇਦਾਰ ਅਤੇ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਨੇ ਅਲੂਮਨੀ ਮੀਟ ਕਰਵਾਈ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵੱਲੋਂ ਅਲੂਮਨੀ ਮੀਟ …