ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਬੱਚਿਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਸਬੰਧੀ ਆਰਟੀਫਿਸ਼ੈਲ ਇੰਨਟੈਲੀਜੈਂਸ ਲੈਬ ਦੀ ਸਥਾਪਨਾ ਕੀਤੀ।ਕਾਲਜ ਦੇ ਸਕੂਲ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵੱਲੋਂ ਸਥਾਪਿਤ ਇਸ ਲੈਬ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਕੀਤਾ ਗਿਆ।
ਇਸ ਤੋਂ ਪਹਿਲਾਂ ਉਦਘਾਟਨੀ ਸਮਾਰੋਹ ’ਤੇ ਡਾ. ਮਹਿਲ ਸਿੰਘ, ਕਾਲਜ ਦੇ ਕਾਰਜ਼ਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਅਤੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਦਾ ਪੁੱਜਣ ’ਤੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਦੇ ਮੁਖੀ ਡਾ. ਹਰਭਜਨ ਸਿੰਘ ਰੰਧਾਵਾ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ।
ਡਾ. ਮਹਿਲ ਸਿੰਘ ਨੇ ਕਿਹਾ ਕਿ ਏ.ਆਈ ਲੈਬ ਦੀ ਸਥਾਪਨਾ ਖੋਜ਼ ਅਤੇ ਹੁਨਰ ਵਿਕਾਸ ਲਈ ਨਵੇਂ ਰਸਤੇ ਖੋਲ੍ਹਣ ਦੀ ਉਮੀਦ ਹੈ ਅਤੇ ਵਿਦਿਆਰਥੀਆਂ ਨੂੰ ਡਿਜ਼ੀਟਲ ਕੋਸ਼ਲ ਸਿਖਲਾਈ ਦੇਣ ਦੀ ਲੋੜ ’ਤੇ ਜੋਰ ਦਿੱਤਾ ਤਾਂ ਜੋ ਉਹ ਟੈਕਨਾਲੋਜੀ ਦੀ ਦੁਨੀਆਂ ’ਚ ਸਫਲ ਹੋ ਸਕਣ।ਡਾ. ਕਾਹਲੋਂ ਨੇ ਸਮੂਹ ਕੰਪਿਊਟਰ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਏ.ਆਈ ਲੈਬ ਵਿਦਿਆਰਥੀਆਂ ’ਚ ਨਵੀਂ ਸੋਚ, ਖੋਜ਼ ਅਤੇ ਸਹਿਯੋਗੀ ਪੜ੍ਹਾਈ ਨੂੰ ਪ੍ਰੇਰਿਤ ਕਰੇਗੀ।
ਇਸ ਮੌਕੇ ਡਾ. ਰੰਧਾਵਾ ਨੇ ਨਵੀਂ ਲੈਬ ਦੀ ਮਹੱਤਤਾ ’ਤੇ ਰੌਸ਼ਨੀ ਪਾਉਂਦਿਆਂ ਇਸ ਨੂੰ ਵਿਭਾਗ ਲਈ ਮੀਲ ਪੱਥਰ ਵਜੋਂ ਦਰਸਾਇਆ।ਉਨ੍ਹਾਂ ਕਿਹਾ ਕਿ ਇਹ ਸੁਵਿਧਾ ਵਿਦਿਆਰਥੀਆਂ ’ਚ ਡਿਜ਼ੀਟਲ ਸਾਖਰਤਾ ਨੂੰ ਉਤਸ਼ਾਹਿਤ ਕਰਨ ’ਚ ਅਹਿਮ ਭੂਮਿਕਾ ਨਿਭਾਏਗੀ।ਇਹ ਸਮਾਰੋਹ ’ਚ ਪ੍ਰੋ. ਸੁਖਵਿੰਦਰ ਕੌਰ, ਡਾ. ਮਨੀ ਅਰੋੜਾ, ਡਾ. ਰੁਪਿੰਦਰ ਸਿੰਘ, ਪ੍ਰੋ. ਪ੍ਰਭਜੋਤ ਕੌਰ, ਡਾ. ਅਨੁਰੀਤ ਕੌਰ ਤੋਂ ਇਲਾਵਾ ਸਮਹ ਸਟਾਫ ਮੈਂਬਰ ਹਾਜ਼ਰ ਸਨ।
Check Also
ਸਰਬ ਧਰਮ ਸ਼ੋਕ ਸੰਮੇਲਨ ‘ਚ ਆਗੂਆਂ ਨੇ ਸਵ. ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਕਾਂਗਰਸ ਦੀ ਤਰਫ਼ੋਂ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ …