Saturday, February 15, 2025

ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਹੋਏ ਸੇਵਾ ਮੁਕਤ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਰਮਦਾਸ 37 ਸਾਲ ਤੋਂ ਵੱਧ ਸਮਾਂ ਸੇਵਾ ਕਰਨ ਮਗਰੋਂ ਅੱਜ ਸੇਵਾਮੁਕਤ ਹੋ ਗਏ।ਰਮਦਾਸ 1987 ਵਿੱਚ ਸਿੱਖ ਸੰਸਥਾ ਅੰਦਰ ਬਤੌਰ ਗੁਰਦੁਆਰਾ ਇੰਸਪੈਕਟਰ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜ਼ਕਾਲ ਦੌਰਾਨ ਉਨ੍ਹਾਂ ਮੀਡੀਆ ਵਿਭਾਗ ਵਿਖੇ ਇੰਚਾਰਜ਼, ਮੀਤ ਸਕੱਤਰ ਸਮੇਤ ਹੋਰ ਥਾਵਾਂ ’ਤੇ ਵੱਖ-ਵੱਖ ਅਹੁੱਦਿਆਂ ’ਤੇ ਡਿਊਟੀ ਨਿਭਾਈ।ਇਸੇ ਦੌਰਾਨ ਭਾਈ ਦਿਲਬਾਗ ਸਿੰਘ ਪੰਜ ਪਿਆਰਾ, ਸੁਖਵਿੰਦਰ ਸਿੰਘ ਇੰਚਾਰਜ਼ ਸਰੁੱਖਿਆ ਦਸਤਾ ਤੇ ਜਗਤਾਰ ਸਿੰਘ ਢਾਡੀ ਵੀ ਅੱਜ ਸੇਵਾਮੁਕਤ ਹੋਏ।ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਹੋਰ ਅਹੁਦੇਦਾਰਾਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।
ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਸਨਮਾਨ ਸਮਾਗਮ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਹਰਜਿੰਦਰ ਸਿੰਘ ਰੰਧਾਵਾ ਨੇ ਸੰਬੋਧਨ ਕੀਤਾ।ਬੁਲਾਰਿਆਂ ਨੇ ਕੁਲਵਿੰਦਰ ਸਿੰਘ ਰਮਦਾਸ ਅਤੇ ਸੇਵਾਮੁਕਤ ਹੋਏ ਹੋਰ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ।ਕੁਲਵਿੰਦਰ ਸਿੰਘ ਰਮਦਾਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁੱਦੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦਾ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਬਲਵਿੰਦਰ ਸਿੰਘ ਭੰਮਾਂਲੰਡਾ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪ੍ਰਡੰਟ ਮਲਕੀਤ ਸਿੰਘ ਬਹਿੜਵਾਲ, ਸੁਰਜੀਤ ਸਿੰਘ ਰਾਣਾ, ਕੁਲਵਿੰਦਰ ਸਿੰਘ ਰਮਦਾਸ ਦੇ ਪਰਿਵਾਰ ਵਿੱਚੋਂ ਜਸਬੀਰ ਸਿੰਘ, ਰਾਜਿੰਦਰ ਸਿੰਘ ਬੋਪਾਰਾਏ, ਦਲਬੀਰ ਸਿੰਘ, ਦਵਿੰਦਰ ਸਿੰਘ, ਪਲਵਿੰਦਰ ਸਿੰਘ, ਡਾ. ਅਕਾਸ਼ਦੀਪ ਸਿੰਘ, ਗੁਰਭੇਜ ਸਿੰਘ, ਬੀਬੀ ਸੁਖਵੰਤ ਕੌਰ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …