ਸੰਗਰੂਰ, 1 ਜਨਵਰੀ (ਜਗਸੀਰ ਲੌਂਗੋਵਾਲ) – ਜਿਥੇ ਅਜਕਲ ਰਿਸ਼ਤਿਆਂ ਦੀ ਤੰਦ ਟੁੱਟ ਰਹੀ ਹੈ, ਉਥੇ ਹੀ ਕਿਸੇ ਸਮੇਂ ਛੇਵੀਂ ਤੋਂ ਲੈ ਕੇ ਬਾਹਰਵੀਂ ਜਮਾਤ ਤੱਕ ਇਕੱਠੇ ਪੜ੍ਹੇ ਲਗਭਗ ਚਾਰ ਦਰਜ਼ਨ ਦੇ ਕਰੀਬ ਹਮਜਮਾਤੀਆਂ ਨੇ ਇਕੱਠੇ ਹੋ ਕੇ ਨਵੇਂ ਸਾਲ ਦੀ ਆਮਦ ਦੀ ਖੁਸ਼ੀਆਂ ਨੂੰ ਸ਼ਹਿਰ ਦੇ ਯਾਦਵਿੰਦਰਾ ਹੋਟਲ ਵਿਖੇ ਸਾਂਝਾ ਕੀਤਾ ਉਘੇ ਸਮਾਜ ਸੇਵੀ ਚਮਨਦੀਪ ਸਿੰਘ ਮਿਲਖੀ ਨੇ ਵਿਸ਼ੇਸ਼ ਤੌਰ ‘ਤੇ ਹਾਜਰੀ ਲਵਾਉਂਦਿਆਂ ਦੱਸਿਆ ਕਿ ਉਨ੍ਹਾਂ ਦੇ ਹੀ ਹਮਜਮਾਤੀ ਤੇ ਪੱਤਰਕਾਰ ਹਰਜਿੰਦਰ ਸਿੰਘ ਦੁੱਗਾਂ ਜੋ ਉਸ ਸਮੇਂ ਸਾਡੀ ਕਲਾਸ ਦੇ ਮੋਨੀਟਰ ਸਨ ਦੇ ਊਦਮ ਸਦਕਾ ਹੋਈ ਇਸ ਇਕੱਤਰਤਾ ਵਿਚ ਉਹ ਆਪਣੇ ਸਕੂਲ ਤੇ ਕਾਲਜ ਦੇ ਪੁਰਾਣੇ ਸਾਥੀਆਂ ਨੂੰ ਮਿਲ ਕੇ ਉਨ੍ਹਾਂ ਦਿਨਾਂ ਦੀਆਂ ਯਾਦਾਂ ਸਾਂਝੀਆਂ ਕਰ ਸਕੇ ਉਨਾ ਕਿਹਾ ਕਿ ਇਸ ਤੋਂ ਇਲਾਵਾ ਅਸੀਂ ਸਾਰੇ ਇੱਕ ਦੂਜੇ ਦੇ ਦੁੱਖ ਸੁੱਖ ਵਿੱਚ ਵੀ ਸ਼ਾਮਲ ਹੁੰਦੇ ਹਾਂ।ਦੱਸਣਯੋਗ ਹੈ ਕਿ ਪਿਛਲੇ 6 ਸਾਲਾਂ ਤੋਂ ਹਰ ਸਾਲ ਚੱਲ ਰਹੀ ਪਾਰਟੀ ਵਿੱਚ ਸਾਡੇ ਹਮਜਮਾਤੀ ਰਵਿੰਦਰ ਸਿੰਘ ਆਸਟ੍ਰੇਲੀਆ ਤੋਂ ਸਪੈਸ਼ਲ ਤੌਰ ‘ਤੇ ਇਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ।
ਇਸ ਮੌਕੇ ਰਵਿੰਦਰ ਸਿੰਘ ਆਸਟ੍ਰੇਲੀਆ, ਚਮਨਦੀਪ ਸਿੰਘ ਮਿਲਖੀ, ਹਰਜਿੰਦਰ ਸਿੰਘ ਦੁੱਗਾਂ, ਜਸਵਿੰਦਰ ਸਿੰਘ, ਰਜੇਸ਼ ਕੁਮਾਰ, ਰਜਨੀਸ਼ ਕੁਮਾਰ, ਅਮਰਜੀਤ ਸਿੰਘ, ਕਵੀ ਕੁਮਾਰ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਧਿਆਨ ਸਿੰਘ, ਬਲਵਿੰਦਰ ਸਿੰਘ, ਰਣ ਸਿੰਘ, ਅਮਨ ਸ਼ਰਮਾ, ਸੁਰਿੰਦਰ ਕੁਮਾਰ, ਕਰਮਦੀਨ, ਨਾਨਕ ਸਿੰਘ, ਅਮਰੀਸ਼ ਕੁਮਾਰ, ਮਹਿੰਦਰ ਸ਼ਰਮਾ, ਮਨਿੰਦਰ ਸ਼ਰਮਾ, ਸੋਨਾ ਰਾਮ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ, ਕਰਮਜੀਤ ਸਿੰਘ, ਵਿਜੇ ਕੁਮਾਰ, ਰੋਸ਼ਨ ਕੁਮਾਰ, ਵਿਜੈ ਕੁਮਾਰ, ਹੈਪੀ, ਰਾਹੁਲ ਗਰਗ, ਗੁਰਦਾਸ ਸਿੰਘ, ਰਾਜੀਵ ਗੁਪਤਾ, ਪ੍ਰਦੀਪ ਸਿੰਘ, ਮਨੋਜ ਗੁਪਤਾ, ਮਨਪ੍ਰੀਤ ਸਿੰਘ, ਮਿੱਠੂ ਸਿੰਘ, ਦੀਦਾਰ ਸਿੰਘ, ਦੀਵਾਨ ਸਿੰਘ, ਇੰਦਰਪ੍ਰੀਤ ਸਿੰਘ ਆਦਿ ਹਾਜ਼ਰ ਸਨ ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …