ਸੰਗਰੂਰ, 1 ਜਨਵਰੀ (ਜਗਸੀਰ ਲੌਂਗੋਵਾਲ) – ਪਟਿਆਲਾ ਰੇਂਜ਼ ਪਟਿਆਲਾ ਦੇ ਡੀ.ਆਈ.ਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਸੈਂਟਰਲ ਸੀਨੀਓਰਟੀ ਰੋਸਟਰ ਦੇ ਆਧਾਰ `ਤੇ ਪਟਿਆਲਾ ਰੇਂਜ ਅਧੀਨ ਆਉਂਦੇ ਵੱਖ-ਵੱਖ ਜਿਲ੍ਹਿਆਂ ਵਿੱਚ ਤਾਇਨਾਤ ਵੱਡੀ ਗਿਣਤੀ ‘ਚ ਕਾਂਸਟੇਬਲਾਂ ਨੂੰ ਡਿਪਾਰਟਮੈਂਟਲ ਪ੍ਰਮੋਸ਼ਨਲ ਕਮੇਟੀ (ਡੀ.ਪੀ.ਸੀ) ਦੀ ਮੀਟਿੰਗ ਉਪਰੰਤ ਤਰੱਕੀ ਦੇ ਕੇ ਆਫੀਸ਼ੀਏਟਿੰਗ ਹੈਡ ਕਾਂਸਟੇਬਲ ਬਣਾਇਆ ਗਿਆ ਹੈ।ਨਵੇਂ ਸਾਲ ਦੇ ਤੋਹਫ਼ੇ ਵਜੋਂ ਜਿਲ੍ਹਾ ਸੰਗਰੂਰ ਦੇ 18 ਕਾਂਸਟੇਬਲਾਂ ਨੂੰ ਪਦਉਨਤ ਕੀਤਾ ਗਿਆ ਹੈ।ਉਹਨਾਂ ਨੇ ਜਿਲ੍ਹਾ ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਾਲੇਰਕੋਟਲਾ ਦੇ ਪਦ ਉਨਤ ਹੋਏ ਇਹਨਾਂ ਪੁਲਿਸ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਡੀ.ਆਈ.ਜੀ ਪਟਿਆਲਾ ਰੇਂਜ ਅਧੀਨ ਆਉਂਦੇ 4 ਜਿਲ੍ਹਿਆਂ ਦੇ 107 ਅਤੇ ਜੀ.ਆਰ.ਪੀ ਦੇ 19 ਕਰਮਚਾਰੀਆਂ ਸਮੇਤ ਕੁੱਲ 126 ਪੁਲਿਸ ਮੁਲਾਜ਼ਮਾਂ ਨੂੰ ਇਹ ਤਰੱਕੀ ਦਿੱਤੀ ਗਈ ਹੈ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …